ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਸਤੂਆਣਾ ਦੇ ਅਕਾਲ ਇੰਸਟੀਚਿਊਟ ਵਿੱਚ ਵਿਦਿਅਕ ਕਾਰਜਸ਼ਾਲਾ

05:39 AM Jan 15, 2025 IST
ਵਿਦਿਅਕ ਕਾਰਜਸ਼ਾਲਾ ਵਿੱਚ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਸਤਨਾਮ ਸਿੰਘ ਸੱਤੀ

Advertisement

ਮਸਤੂਆਣਾ ਸਾਹਿਬ, 14 ਜਨਵਰੀ
ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਸਤੂਆਣਾ ਸਾਹਿਬ ਵਿਖੇ ਵਿਦਿਅਕ ਕਾਰਜਸ਼ਾਲਾ ਕਰਵਾਈ ਗਈ। ਇਸ ਪ੍ਰੋਗਰਾਮ ਦੇ ਮੁੱਖ ਬੁਲਾਰੇ ਵਜੋਂ ਆਤਮ ਪ੍ਰਗਾਸ ਸਮਾਜ ਭਲਾਈ ਸਭਾ ਦੇ ਚੇਅਰਮੈਨ ਡਾ. ਵਰਿੰਦਰਪਾਲ ਸਿੰਘ ਅਤੇ ਕੈਨੇਡਾ ਤੋਂ ਵਿਸ਼ਵ ਪੰਜਾਬੀ ਸਭਾ ਦੇ ਸੰਸਥਾਪਕ ਡਾ. ਦਲਬੀਰ ਸਿੰਘ ਕਥੂਰੀਆ ਨੇ ਸ਼ਿਰਕਤ ਕੀਤੀ। ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਵਿੱਚ ਅਕਾਲ ਗਰੁੱਪ ਆਫ਼ ਇੰਸਟੀਚਿਊਟ ਦੇ ਸਮੂਹ ਸਟਾਫ਼ ਵੱਲੋਂ ਗੁਲਦਸਤਾ ਦੇ ਕੇ ਮਹਿਮਾਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਬੁਲਾਰੇ ਡਾ. ਵਰਿੰਦਰਪਾਲ ਸਿੰਘ ਨੇ ਪੰਜਾਬ ਦੀ ਵਿਰਾਸਤੀ ਵਿਦਿਅਕ ਪ੍ਰਣਾਲੀ ਬਾਰੇ ਆਪਣੇ ਡੂੰਘੇ ਅਨੁਭਵ ਪੇਸ਼ ਕਰਦਿਆਂ ਕਿਹਾ ਕਿ ਪੁਰਾਣੇ ਸਮੇਂ ਵਿਦਿਅਕ ਪ੍ਰਣਾਲੀ ਵਿਚ ਸਮੇਂ ਦੇ ਪਾਬੰਦ, ਗੁਰਮਤਿ ਦੇ ਨਾਲ ਜੁੜ ਕੇ ਰਹਿਣਾ, ਬਾਣੀ ਦਾ ਅਭਿਆਸ ਅਤੇ ਸ਼ਾਸਤਰ ਵਿਦਿਆ ਅਹਿਮ ਸੀ। ਉਨ੍ਹਾਂ ਕਿਹਾ ਕਿ ਆਪਣੇ ਅਧਿਆਪਨ ਸਮੇਂ ਉਨ੍ਹਾਂ ਨੇ ਵਿਦੇਸ਼ਾਂ ਦਾ ਦੌਰਾ ਕੀਤਾ ਅਤੇ ਉਥੋਂ ਦੇ ਸਿਸਟਮ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ। ਇੰਗਲੈਂਡ ਵਿੱਚ ਮਿਲੇ ਗੋਰੇ ਨੇ ਮਹਾਰਾਜਾ ਰਣਜੀਤ ਸਿੰਘ ਦੇ ਨਾਲ ਸਬੰਧਤ ਬੁਹਮੁੱਲੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੋ ਵਿਦਿਅਕ ਢਾਂਚਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਸੀ, ਉਹ ਢਾਂਚਾ ਬ੍ਰਿਟਿਸ਼ ਸ਼ਾਸਕਾਂ ਨੇ ਆਪਣੇ ਮੁਲਕਾਂ ਵਿੱਚ ਲਾਗੂ ਕੀਤਾ। ਚਾਰ ਘੰਟੇ ਦੇ ਕਰੀਬ ਚੱਲੀ ਇਸ ਵਰਕਸ਼ਾਪ ਵਿੱਚ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਕਈ ਸਵਾਲ ਜਬਾਵ ਕੀਤੇ ਗਏ। ਡਾ. ਦਲਵੀਰ ਸਿੰਘ ਕਥੂਰੀਆ ਨੇ ਕਿਹਾ ਕਿ ਮਾਤ ਭਾਸ਼ਾ ਵਿੱਚ ਗੱਲ ਕਰਨ ਤੇ ਪੜ੍ਹਨ ਲਈ ਪ੍ਰੇਰਿਆ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਵਰਿੰਦਰਪਾਲ ਸਿੰਘ, ਡਾ. ਦਲਬੀਰ ਸਿੰਘ ਕਥੂਰੀਆ ਅਤੇ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਦਾ ਕੌਂਸਲ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਭਾਸ਼ਾ ਵਿਗਿਆਨੀ ਪ੍ਰੋ. ਜੋਗਾ ਸਿੰਘ, ਗੁਰਜੀਤ ਸਿੰਘ, ਪ੍ਰਿੰਸੀਪਲ ਸਤਵੀਰ ਸਿੰਘ ਤੇ ਬਲਵੀਰ ਕੌਰ ਰਾਏਕੋਟੀ ਆਦਿ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਅਮਨਦੀਪ ਕੌਰ ਵੱਲੋਂ ਬਾਖੂਬੀ ਨਿਭਾਈ ਗਈ।

Advertisement
Advertisement