ਅਕਾਲ ਤਖ਼ਤ ਤੋਂ ਧਾਮੀ ਸੰਬੋਧਨ ਕਰਨ: ਚੰਦੂਮਾਜਰਾ
05:37 AM Jun 02, 2025 IST
ਬੀਐੱਸ ਚਾਨਾ
ਸ੍ਰੀ ਕੀਰਤਪੁਰ ਸਾਹਿਬ, 1 ਜੂਨ
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਛੇ ਜੂਨ ਦਾ ਦਿਨ ਸਿੱਖ ਕੌਮ ਦੇ ਚੇਤਿਆਂ ਵਿੱਚੋਂ ਕਦੇ ਵੀ ਵਿਸਰ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕੇ ਜਿੱਥੇ ਅੱਜ ਪੰਥਕ ਏਕੇ ਦੀ ਗੱਲ ਹੋਣੀ ਚਾਹੀਦੀ ਸੀ, ਉੱਥੇ ਤਖ਼ਤਾਂ ਦੇ ਜਥੇਦਾਰਾਂ ਦੇ ਵਿਵਾਦਾਂ ਨਾਲ ਆਮ ਸੰਗਤ ਦੇ ਮਨ ਨੂੰ ਦੁੱਖ ਪੁੱਜ ਰਿਹਾ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਪੰਥਕ ਟਕਰਾਅ ਨੂੰ ਰੋਕਣ ਲਈ ਛੇ ਜੂਨ ਨੂੰ ਅਕਾਲ ਤਖ਼ਤ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਥਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੰਬੋਧਨ ਕਰਨ ਅਤੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਤਤਕਾਲੀ ਪ੍ਰਧਾਨ ਅਜਿਹੇ ਟਕਰਾਵਾਂ ਨੂੰ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਰਹੇ ਹਨ।
Advertisement
Advertisement