ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲ ਤਖ਼ਤ ਦੇ ਹੁਕਮਨਾਮੇ ਨਾ ਮੰਨਣ ਵਾਲਿਆਂ ਨੂੰ ਚੋਣ ਲਈ ਜਗ੍ਹਾ ਨਾ ਦੇਣ ਦੀ ਮੰਗ

05:28 AM Apr 11, 2025 IST
featuredImage featuredImage
ਗੁਰਦੀਪ ਸਿੰਘ ਲਾਲੀ
Advertisement

ਸੰਗਰੂਰ, 10 ਅਪਰੈਲ

ਜ਼ਿਲ੍ਹਾ ਸੰਗਰੂਰ ਨਾਲ ਸਬੰਧਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜ਼ੋਰ ਦੇ ਕੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਨਾ ਮੰਨਣ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਚੋਣ ਪ੍ਰਕਿਰਿਆ ਕਰਨ ਦੀ ਆਗਿਆ ਨਾ ਦਿੱਤੀ ਜਾਵੇ।

Advertisement

ਇੱਥੇ ਜਾਰੀ ਸਾਂਝੇ ਬਿਆਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਮਲਕੀਤ ਕੌਰ ਕਮਾਲਪੁਰ, ਭਾਈ ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ ਅਤੇ ਰਾਮਪਾਲ ਸਿੰਘ ਬਹਿਣੀਵਾਲ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖ਼ਤ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਇੰਨ-ਬਿੰਨ ਲਾਗੂ ਕਰਵਾਉਣਾ ਹੁੰਦਾ ਹੈ। ਇਸ ਕਰਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਿਸੇ ਵੀ ਥਾਂ ਨੂੰ ਵਰਤਣ ਦਾ ਹੱਕ ਨਹੀਂ ਹੈ ਅਤੇ ਐੱਸਜੀਪੀਸੀ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਰਤਣ ਦੀ ਆਗਿਆ ਨਹੀਂ ਦੇਣੀ ਚਾਹੀਦੀ। ਐੱਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਨੇ ਅਕਾਲ ਤਖ਼ਤ ਦੀ ਮਰਿਯਾਦਾ ਤੇ ਸਿਧਾਂਤਾਂ ਨੂੰ ਢਾਹ ਲਾਉਣ ਦੇ ਕੋਝੇ ਯਤਨ ਕੀਤੇ ਹਨ। ਦੋ ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੁਕਮਨਾਮਾ ਜਾਰੀ ਕਰਨ ਵਾਲੇ ਜਥੇਦਾਰਾਂ ਵਿਚੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਣੇ ਤਿੰਨ ਤਖਤਾਂ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇੱਕ ਸੋਚੀ-ਸਮਝੀ ਸਾਜਿਸ਼ ਤਹਿਤ ਸਿੰਘ ਸਹਿਬਾਨਾਂ ਨੂੰ ਅਹੁਦਿਆਂ ਤੋਂ ਸੇਵਾਮੁਕਤ ਹੀ ਕਰਵਾ ਦਿੱਤਾ ਗਿਆ , ਜਿਸ ਬਾਰੇ ਦੁਨੀਆਂ ਭਰ ਦੇ ਸਿੱਖਾਂ ਦੇ ਮਨਾਂ ਵਿਚ ਭਾਰੀ ਰੋਸ ਹੈ। ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੰਥਕ ਸੋਚ ਤੇ ਅਕਾਲੀ ਦਲ ਦੇ ਸਿਧਾਂਤਾ ਨੂੰ ਸਮਝਦਿਆਂ ਅਕਾਲ ਤਖਤ ਸਾਹਿਬ ਤੋਂ ਭਗੌੜੇ ਬਾਦਲ ਦਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੋਣ ਪ੍ਰਕਿਰਿਆ ਦੀ ਆਗਿਆ ਨਹੀ ਦੇਣੀ ਚਾਹੀਦੀ। ਮੈਂਬਰਾਂ ਨੇ ਕਿਹਾ ਕਿ ਪੰਥ ਦੀ ਆਵਾਜ਼ ਨੂੰ ਵਾਚਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।

 

Advertisement