ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਦੇ ਭਵਿੱਖ ’ਤੇ ਪ੍ਰਸ਼ਨ ਚਿੰਨ੍ਹ

04:06 AM Apr 15, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਅਪਰੈਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਵਜੋਂ ਮੁੜ ਚੋਣ ਕਰਨ ਅਤੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਉਨ੍ਹਾਂ ਨੂੰ ਸਿਰੋਪਾ ਦਿੱਤੇ ਜਾਣ ਤੋਂ ਬਾਅਦ ਦੋ ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਕਮੇਟੀ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਦੂਜੇ ਪਾਸੇ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਅਕਾਲ ਤਖ਼ਤ ਤੋਂ ਬਣਾਈ ਗਈ ਕਮੇਟੀ ਵਿੱਚ ਇਸ ਵੇਲੇ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰੀ, ਇਕਬਾਲ ਸਿੰਘ ਝੂੰਦਾ ਅਤੇ ਸਤਵੰਤ ਕੌਰ ਦੇ ਰੂਪ ਵਿੱਚ ਪੰਜ ਮੈਂਬਰ ਸ਼ਾਮਲ ਹਨ। ਕਮੇਟੀ ਨੇ 18 ਮਾਰਚ ਨੂੰ ਅਕਾਲ ਤਖ਼ਤ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਵਾਸਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਬਾਰੇ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਅਕਾਲ ਤਖ਼ਤ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਭਰਤੀ ਕਮੇਟੀ, ਜੋ ਅਕਾਲ ਤਖ਼ਤ ਤੋਂ ਬਣਾਈ ਗਈ ਸੀ, ਵੱਲੋਂ ਭਰਤੀ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 10 ਅਪਰੈਲ ਤੱਕ 15 ਲੱਖ ਤੋ ਵੱਧ ਮੈਂਬਰ ਰਜਿਸਟਰ ਕੀਤੇ ਜਾ ਚੁੱਕੇ ਹਨ ਅਤੇ ਲਗਪਗ 7 ਲੱਖ ਹੋਰ ਮੈਂਬਰਸ਼ਿਪ ਪਰਫਾਰਮਿਆਂ ਦੀ ਮੰਗ ਆ ਚੁੱਕੀ ਹੈ। aਭਰਤੀ ਕਮੇਟੀ ਨੇ ਸੰਭਾਵਨਾ ਪ੍ਰਗਟਾਈ ਕਿ ਇਹ ਮੁਹਿੰਮ ਜੂਨ ਮਹੀਨੇ ਤੱਕ ਮੁਕੰਮਲ ਹੋ ਜਾਵੇਗੀ ਅਤੇ ਇਸ ਤੋਂ ਬਾਅਦ ਇਸ ਮਾਮਲੇ ਵਿੱਚ ਅਕਾਲ ਤਖ਼ਤ ਤੋਂ ਅਗਲੇ ਹੁਕਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਕੁੱਝ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਕਰਨ ਲਈ ਪੰਥ ਪ੍ਰਵਾਨਿਤ ਅਜਿਹੀ ਵੱਡੀ ਜਥੇਬੰਦੀ ਦੀ ਲੋੜ ਹੈ, ਜਿਸ ਮੰਚ ’ਤੇ ਸਮੁੱਚਾ ਸਿੱਖ ਜਗਤ ਇਕੱਠਾ ਹੋਵੇ। ਸ਼੍ਰੋਮਣੀ ਅਕਾਲੀ ਦਲ ਨੇ ਲਗਪਗ 27 ਲੱਖ 68 ਹਜ਼ਾਰ ਮੈਂਬਰਾਂ ਦੀ ਭਰਤੀ ਕਰਨ ਦਾ ਦਾਅਵਾ ਕੀਤਾ ਹੈ।

Advertisement

ਨਿਗਰਾਨ ਕਮੇਟੀ ਦੱਸ ਕੇ ਗੁੰਮਰਾਹ ਨਾ ਕੀਤਾ ਜਾਵੇ: ਇਆਲੀ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਅਕਾਲ ਤਖ਼ਤ ਦੇ ਹੁਕਮਾਂ ’ਤੇ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਵਾਰ ਵਾਰ ਭਰਤੀ ਕਮੇਟੀ ਨੂੰ ਨਿਗਰਾਨ ਕਮੇਟੀ ਦੱਸ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦਕਿ ਦੋ ਦਸੰਬਰ ਨੂੰ ਜਾਰੀ ਹੁਕਮਨਾਮੇ ਵਿੱਚ ਕਿਤੇ ਵੀ ਨਿਗਰਾਨ ਸ਼ਬਦ ਤੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਦੋ ਦਸੰਬਰ ਨੂੰ ਜਾਰੀ ਕੀਤੇ ਗਏ ਆਦੇਸ਼ ਦੀ ਪਾਲਣਾ ਕਰਦਿਆਂ ਭਰਤੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕਰੇਗੀ। ਇਸ ਤਹਿਤ ਪੰਥ ਪ੍ਰਵਾਨਤ ਲੀਡਰਸ਼ਿਪ ਤਿਆਰ ਕਰਨ ਵਾਸਤੇ ਡੈਲੀਗੇਟਾਂ ਦੀ ਚੋਣ ਕੀਤੀ ਜਾਵੇਗੀ। ਇਹ ਸਾਰੀ ਪ੍ਰਕਿਰਿਆ ਅਕਾਲ ਤਖ਼ਤ ਨੂੰ ਸਮਰਪਿਤ ਹੋਵੇਗੀ।

Advertisement
Advertisement