ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਗਨੀਵੀਰ ਅਕਾਸ਼ਦੀਪ ਦੇ ਪਰਿਵਾਰ ਨੂੰ ਮਿਲੇ ਰਾਜਾ ਵੜਿੰਗ

04:59 AM May 24, 2025 IST
featuredImage featuredImage
ਅਕਾਸ਼ਦੀਪ ਦੇ ਪਿਤਾ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ।
ਬਲਵਿੰਦਰ ਸਿੰਘ ਹਾਲੀ
Advertisement

ਕੋਟਕਪੂਰਾ, 23 ਮਈ

ਪਿੰਡ ਚਾਹਿਲ ਦੇ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਪਰਿਵਾਰ ਨੂੰ ਮਿਲਣ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਪਰਿਵਾਰ ਦੀ ਗੱਲਬਾਤ ਕਰਵਾਈ। ਸ੍ਰੀ ਗਾਂਧੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮਾਮਲਾ ਅਗਲੇ ਪਾਰਲੀਮੈਂਟ ਸੈਸ਼ਨ ਵਿੱਚ ਚੁੱਕਿਆ ਜਾਵੇਗਾ। ਜ਼ਿਲ੍ਹੇ ਦੇ ਪਿੰਡ ਚਾਹਿਲ ਵਾਸੀ 20 ਸਾਲਾ ਅਗਨੀਵੀਰ ਅਕਾਸ਼ਦੀਪ ਸਿੰਘ ਦੀ ਪਿਛਲੇ ਹਫ਼ਤੇ ਸ੍ਰੀਨਗਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਸਰਕਾਰ ਨੇ ਹਾਲੇ ਤੱਕ ਉਸ ਨੂੰ ਨਾ ਤਾਂ ਸ਼ਹੀਦ ਐਲਾਨਿਆ ਹੈ ਅਤੇ ਨਾ ਹੀ ਕੋਈ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਸ ਕਾਰਨ ਪਰਿਵਾਰ ਨੇ ਰੋਸ ਵਜੋਂ ਅਕਾਸ਼ਦੀਪ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ। ਇਸੇ ਦੌਰਾਨ ਸ੍ਰੀ ਵੜਿੰਗ ਪੀੜਤ ਪਰਿਵਾਰ ਨੂੰ ਮਿਲੇ ਅਤੇ ਅਕਾਸ਼ਦੀਪ ਦੇ ਪਿਤਾ ਬਲਵਿੰਦਰ ਸਿੰਘ ਨਾਲ ਰਾਹੁਲ ਗਾਂਧੀ ਦੀ ਗੱਲਬਾਤ ਕਰਵਾਈ। ਬਲਵਿੰਦਰ ਸਿੰਘ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਨਾਲ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇਗੀ। ਇਸ ਉਪਰੰਤ ਰਾਜਾ ਵੜਿੰਗ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅਕਾਸ਼ਦੀਪ ਦੀ ਮਾਤਾ ਕਰਮਜੀਤ ਕੌਰ ਨੂੰ ਵੀ ਭਰੋਸਾ ਦਿੱਤਾ ਕਿ ਕਾਂਗਰਸ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੈ ਅਤੇ ਪਰਿਵਾਰ ਜੋ ਵੀ ਸੰਘਰਸ਼ ਉਲੀਕੇਗਾ ਪਾਰਟੀ ਉਨ੍ਹਾਂ ਦਾ ਸਾਥ ਦੇਵੇਗੀ। ਇਸ ਸਮੇਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਅਜੇਪਾਲ ਸਿੰਘ ਸੰਧੂ, ਸੂਬਾਈ ਬੁਲਾਰਾ ਅਤੇ ਜਸਵਿੰਦਰ ਸਿੰਘ ਸਿੱਖਾਂਵਾਲਾ ਮੌਜੂਦ ਸਨ।

Advertisement

Advertisement