ਅਗਨੀਵੀਰ ਭਰਤੀ ਪ੍ਰੀਖਿਆ ਲਈ ਮੁਫ਼ਤ ਕੋਚਿੰਗ
05:59 AM May 16, 2025 IST
ਜਲੰਧਰ: ਡਿਪਟੀ ਡਾਇਰੈਕਟਰ (ਰੁਜ਼ਗਾਰ ਵਿਭਾਗ) ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਨੀਵੀਰ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਲਈ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੁਫ਼ਤ ਕੋਚਿੰਗ ਕਲਾਸਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਜਲੰਧਰ ਅਤੇ ਕੇ.ਆਰ.ਐਮ. ਡੀਏਵੀ ਕਾਲਜ, ਨਕੋਦਰ ਵਿਖੇ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਮੁਫ਼ਤ ਕੋਚਿੰਗ ਕਲਾਸਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਪ੍ਰਾਰਥੀ 19 ਮਈ 2025 ਤੱਕ ਗੂਗਲ ਲਿੰਕ ਜਾਂ ਮੋਬਾਈਲ ਨੰਬਰ 90569-20100 ’ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਾਰਥੀ ਦਫ਼ਤਰ, ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ’ਚ ਪਹੁੰਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਦੌਰਾਨ ਮਾਹਿਰ ਅਧਿਆਪਕਾਂ ਦੁਆਰਾ ਪ੍ਰਾਰਥੀਆਂ ਨੂੰ ਲਿਖਤੀ ਇਮਤਿਹਾਨ ਨਾਲ ਸਬੰਧਤ ਵਿਸ਼ਿਆਂ ਦੀ ਵਿਸਥਾਰਪੂਰਵਕ ਤਿਆਰੀ ਕਰਵਾਈ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement