ਅਡਾਨੀ ਮਾਮਲਾ: ਰਾਜ ਸਭਾ ਤੇ ਲੋਕ ਸਭਾ ’ਚ ਵਿਰੋਧੀ ਧਿਰ ਨੇ ਨਾਰਾਜ਼ਗੀ ਪ੍ਰਗਟਾਈ, ਦੋਵੇਂ ਸਦਨ ਦਿਨ ਭਰ ਲਈ ਉਠੇ
04:32 PM Feb 02, 2023 IST
ਨਵੀਂ ਦਿੱਲੀ, 2 ਫਰਵਰੀ
Advertisement
ਵਿਰੋਧੀ ਪਾਰਟੀਆਂ ਨੇ ਅਡਾਨੀ ਗਰੁੱਪ ਨਾਲ ਜੁੜੇ ਮਾਮਲੇ ਨੂੰ ਸੰਸਦ ‘ਚ ਚੁੱਕਣ ਦਾ ਫੈਸਲਾ ਕੀਤਾ ਤੇ ਕਈ ਮੈਂਬਰਾਂ ਨੇ ਇਸ ਲਈ ਬਾਕੀ ਸਾਰੇ ਕੰਮਕਾਜ ਮੁਲਤਵੀ ਕਰਨ ਦੇ ਨੋਟਿਸ ਦਿੱਤੇ। ਇਸ ਦੌਰਾਨ ਨਿਯਮ 267 ਦੇ ਤਹਿਤ ਵਿਰੋਧੀ ਧਿਰ ਦੇ ਵੱਖ-ਵੱਖ ਮੈਂਬਰਾਂ ਦੇ ਕੰਮਕਾਜ ਮੁਲਤਵੀ ਕਰਨ ਦੇ ਨੋਟਿਸਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਰਾਜ ਸਭਾ ਵਿੱਚ ਹੰਗਾਮਾ ਹੋਣ ਤੋਂ ਬਾਅਦ ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬਾਅਦ ਦੁਪਹਿਰ ਵੀ ਅਜਿਹੇ ਹਾਲਾਤ ਰਹੇ ਤੇ ਸਦਨ ਬਾਕੀ ਦਿਨ ਲਈ ਉਠਾਅ ਦਿੱਤਾ ਗਿਆ। ਉਧਰ ਅਡਾਨੀ ਸਣੇ ਹੋਰ ਵੱਖ-ਵੱਖ ਮੁੱਦਿਆਂ ‘ਤੇ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਮੈਂਬਰਾਂ ਦੀ ਨਾਰਾਜ਼ਗੀ ਕਾਰਨ ਲੋਕ ਸਭਾ ਦੀ ਬੈਠਕ ਸ਼ੁਰੂ ਹੋਣ ਤੋਂ ਬਾਅਦ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬਾਅਦ ਦੁਪਹਿਰ ਜਦੋਂ ਸਦਨ ਮੁੜ ਜੁੜਿਆ ਤਾਂ ਵਿਰੋਧੀ ਧਿਰਾਂ ਨੇ ਹੰਗਾਮਾ ਜਾਰੀ ਰੱਖਿਆ, ਜਿਸ ਕਾਰਨ ਸਦਨ ਨੂੰ ਬਾਕੀ ਦਿਨ ਲਈ ਉਠਾਅ ਦਿੱਤਾ ਗਿਆ।
Advertisement
Advertisement