ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਣਅਧਿਕਾਰਤ ਵਾਹਨਾਂ ’ਚ ਆਉਂਦੇ ਵਿਦਿਆਰਥੀਆਂ ਦੀ ਸੁਰੱਖਿਆ ਰੱਬ ਆਸਰੇ

07:30 AM May 09, 2025 IST
featuredImage featuredImage
ਚੰਡੀਗੜ੍ਹ ਦੇ ਇਕ ਸਕੂਲ ਦੇ ਵਿਦਿਆਰਥੀਆਂ ਨੂੰ ਲਿਜਾ ਰਿਹਾ ਵਾਹਨ।

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 8 ਮਈ
ਪਟਿਆਲਾ ਸਮਾਣਾ ਸੜਕ ’ਤੇ ਬੀਤੇ ਦਿਨੀਂ ਸੜਕ ਹਾਦਸੇ ਵਿਚ ਪੰਜ ਸਕੂਲਾਂ ਦੇ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਇਹ ਵਿਦਿਆਰਥੀ ਸਕੂਲ ਬੱਸ ਦੀ ਥਾਂ ਪ੍ਰਾਈਵੇਟ ਵਾਹਨ ’ਚ ਸਕੂਲੋਂ ਵਾਪਸ ਆ ਰਹੇ ਸਨ। ਇਸ ਵੇਲੇ ਸਿਰਫ ਚੰਡੀਗੜ੍ਹ ’ਚ ਹੀ ਨਹੀਂ ਬਲਕਿ ਪੰਜਾਬ ਭਰ ਵਿਚ ਵੱਡੀ ਗਿਣਤੀ ਵਿਦਿਆਰਥੀ ਅਣਅਧਿਕਾਰਤ ਵਾਹਨਾਂ ਰਾਹੀਂ ਸਕੂਲ ਆਉਂਦੇ ਹਨ। ਦੂਜੇ ਪਾਸੇੇ ਚੰਡੀਗੜ੍ਹ ਸਕੂਲ ਬੱਸ ਅਪਰੇਟਰਜ਼ ਐਸੋੋਸੀਏਸ਼ਨ ਨੇ ਚੰਡੀਗੜ੍ਹ ਦੇ ਸਕੂਲਾਂ ਵਿਚ ਗੈਰਕਾਨੂੰਨੀ ਢੰਗ ਨਾਲ ਵਿਦਿਆਰਥੀਆਂ ਨੂੰ ਢੋਅ ਰਹੇ ਵਾਹਨਾਂ ਖ਼ਿਲਾਫ਼ ਸ਼ਿਕੰਜਾ ਕੱਸਣ ਲਈ ਅਪੀਲ ਕੀਤੀ ਹੈ। ਉਨ੍ਹਾਂ ਇਸ ਸਬੰਧੀ ਪ੍ਰਸ਼ਾਸਨ ਤੇ ਸਟੇਟ ਟਰਾਂਸਪੋਰਟ ਅਥਾਰਿਟੀ ਨੂੰ ਕਾਰਵਾਈ ਕਰਨ ਲਈ ਕਿਹਾ ਹੈ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਨਿੱਜੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਲਿਆਉਣ ਤੇ ਛੱਡਣ ਲਈ ਟਾਟਾ ਮੈਜਿਕਾਂ ਤੇ ਥ੍ਰੀ ਵੀਲ੍ਹਰਾਂ ਵਲੋਂ ਸਾਰੇ ਨਿਯਮਾਂ ਨੂੰ ਛਿੱਕੇ ’ਤੇ ਟੰਗਿਆ ਜਾ ਰਿਹਾ ਹੈ। ਕਈ ਥ੍ਰੀ ਵੀਲ੍ਹਰਾਂ ਵਾਲੇ ਤਾਂ ਸਮਰੱਥਾ ਤੋਂ ਕਿਤੇ ਵੱਧ ਵਿਦਿਆਰਥੀ ਬਿਠਾ ਕੇ ਸਕੂਲ ਲਿਆਉਂਦੇ ਤੇ ਘਰ ਛੱਡਦੇ ਹਨ। ਇਨ੍ਹਾਂ ਵਾਹਨਾਂ ਵਲੋਂ ਨਾ ਤਾਂ ਵਾਹਨ ਵਿਚ ਫਸਟ ਏਡ ਕਿੱਟ ਰੱਖੀ ਜਾਂਦੀ ਹੈ ਤੇ ਨਾ ਨਿਯਮਾਂ ਅਨੁਸਾਰ ਪੀਲੀ ਪੱਟੀ ਹੁੰਦੀ ਹੈ ਤੇ ਵਿਦਿਆਰਥੀਆਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਇਹ ਵਾਹਨ ਬਿਨਾਂ ਸਕੂਲ ਪਰਮਿਟ ਦੇ ਧੜਾਧੜ ਚੱਲ ਰਹੇ ਹਨ। ਚੰਡੀਗੜ੍ਹ ਸਕੂਲ ਬੱਸ ਅਪਰੇਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਲਖਬੀਰ ਸਿੰਘ ਸੈਣੀ ਨੇ ਕਿਹਾ ਕਿ ਇਸ ਸਬੰਧੀ ਚੰਡੀਗੜ੍ਹ ਦੇ ਸਕੂਲਾਂ ਵਿਚ ਵਿਦਿਆਰਥੀਆਂ ਲਈ ਸੇਫ ਟਰਾਂਸਪੋਰਟੇਸ਼ਨ ਪਾਲਸੀ ਪੂਰੀ ਤਰ੍ਹਾਂ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਣ। ਸ੍ਰੀ ਸੈਣੀ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਕਿਹਾ ਕਿ ਦੂਜੇ ਵਾਹਨਾਂ ਵਿਚ ਸਫਰ ਕਰਨਾ ਜਾਨ ਜੋਖਮ ਵਿਚ ਪਾਉਣ ਦੇ ਤੁਲ ਹੈ। ਇਸ ਲਈ ਵਿਦਿਆਰਥੀਆਂ ਦੇ ਮਾਪੇ ਚੌਕਸ ਰਹਿਣ ਤੇ ਸਕੂਲ ਆਪਣੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਰਕੁਲਰ ਜਾਰੀ ਕਰਕੇ ਕਹਿਣ ਕਿ ਆਟੋਜ਼ ਵਿੱਚ ਬੱਚੇ ਨਾ ਭੇਜੇ ਜਾਣ।
ਬਾਕਸ
ਨਿਯਮਾਂ ਦਾ ਪਾਲਣ ਨਾ ਕਰਨ ’ਤੇ ਹੋਵੇਗੀ ਕਾਰਵਾਈ
ਯੂਟੀ ਦੇ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਉਹ ਸਕੂਲਾਂ ਨੂੰ ਸਕੂਲ ਬੱਸਾਂ ਵਿਚ ਬੱਚਿਆਂ ਨੂੰ ਭੇਜਣ ਲਈ ਮਾਪਿਆਂ ਨੂੰ ਜਾਗਰੂਕ ਕਰਨ ਲਈ ਕਹਿਣਗੇ। ਟਰਾਂਸਪੋਰਟ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਐਸਟੀਏ, ਸਕੂਲ ਪ੍ਰਸ਼ਾਸਨ ਤੇ ਟਰੈਫਿਕ ਪੁਲੀਸ ਅਧਿਕਾਰੀਆਂ ਦੀ ਹਾਲ ਹੀ ਵਿਚ ਮੀਟਿੰਗ ਹੋਈ ਸੀ ਤੇ ਉਨ੍ਹਾਂ ਵਲੋਂ ਸੇਫ ਟਰਾਂਸਪੋਰਟ ਪਾਲਸੀ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੀ ਹਦਾਇਤ ਕੀਤੀ ਗਈ ਸੀ। ਨਿਯਮਾਂ ਦਾ ਪਾਲਣ ਨਾ ਕਰਨ ’ਤੇ ਮੋਟਰ ਵਹੀਕਲ ਐਕਟ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Advertisement

Advertisement