ਅਣਪਛਾਤੀ ਲਾਸ਼ ਮਿਲੀ
05:43 AM May 20, 2025 IST
ਸ਼ਾਹਕੋਟ: ਨਜ਼ਦੀਕੀ ਪਿੰਡ ਤਲਵੰਡੀ ਮਾਧੋ ਦੇ ਪਾਰਕ ਨੇੜਿਉਂ ਪੁਲੀਸ ਨੂੰ ਅਣਪਛਾਤੀ ਲਾਸ਼ ਮਿਲੀ। ਪੁਲੀਸ ਚੌਕੀ ਮਲਸੀਆਂ ਦੇ ਏਐੱਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਤਸਵੰਡੀ ਮਾਧੋ ਦੀ ਪੰਚਾਇਤ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਪਿੰਡ ਦੇ ਪਾਰਕ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਇਸ ਦੀ ਸ਼ਨਾਖਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਨਕੋਦਰ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। -ਪੱਤਰ ਪ੍ਰੇਰਕ
Advertisement
Advertisement