ਅਣਪਛਾਤੇ ਦੀ ਇਲਾਜ ਦੌਰਾਨ ਮੌਤ
06:12 AM Apr 02, 2025 IST
ਨਿੱਜੀ ਪੱਤਰ ਪ੍ਰੇਰਕਰਾਜਪੁਰਾ, 1 ਅਪਰੈਲ
Advertisement
ਜੀਆਰਪੀ ਰਾਜਪੁਰਾ ਨੂੰ ਰਾਜਪੁਰਾ-ਸ਼ੰਭੂ ਰੇਲ ਮਾਰਗ ’ਤੇ ਰੇਲਵੇ ਲਾਈਨਾਂ ਨੇੜੇ ਪੁਲੀਸ ਨੂੰ ਜ਼ਖ਼ਮੀ ਹਾਲਤ ਵਿੱਚ ਮਿਲੇ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਰੇਲਵੇ ਪੁਲੀਸ ਚੌਕੀ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਪਟਿਆਲ਼ਾ ਦੇ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਗੁਲਾਬ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 30 ਸਾਲ ਸਾਲ ਜਾਪਦੀ ਹੈ ਜਿਸ ਨੇ ਕਾਲੇ ਰੰਗ ਦੀ ਟੀ-ਸ਼ਰਟ ਅਤੇ ਨੀਲੀ ਜੀਂਸ ਪਾਈ ਹੋਈ ਹੈ। ਵਾਲ ਕਾਲੇ ਅਤੇ ਲੰਮੇ ਹਨ। ਰੇਲਵੇ ਪੁਲੀਸ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਪਹਿਚਾਣ ਲਈ 72 ਘੰਟੇ ਵਾਸਤੇ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ।
Advertisement
Advertisement