ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
05:01 AM Dec 29, 2024 IST
ਪੱਤਰ ਪ੍ਰੇਰਕ
ਜਲੰਧਰ, 28 ਦਸੰਬਰ
ਮਹਿਤਪੁਰ ਨੇੜੇ ਪੈਂਦੇ ਪਿੰਡ ਉਮਰੇਵਾਲ ਬਿੱਲਾ ’ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਲਾਸ਼ ਦੇ ਕੋਲੋ ਇੱਕ ਮੋਟਰਸਾਈਕਲ ਵੀ ਮਿਲਿਆ ਹੈ, ਜਿਸ ਦੇ ਆਧਾਰ ’ਤੇ ਉਸ ਦੇ ਵੇਰਵੇ ਲੈ ਕੇ ਲਾਸ਼ ਦੀ ਪਛਾਣ ਕੀਤੀ ਜਾਵੇਗੀ। ਥਾਣਾ ਮਹਿਤਪੁਰ ਦੇ ਐੱਸਐੱਚਓ ਗੁਰਨਾਮ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਪੁਲੀਸ ਮੁਤਾਬਕ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਲਾਸ਼ 72 ਘੰਟਿਆਂ ਤੱਕ ਸਿਵਲ ਹਸਪਤਾਲ ਵਿੱਚ ਹੀ ਰੱਖੀ ਜਾਵੇਗੀ। ਜੇਕਰ 72 ਘੰਟਿਆਂ ਬਾਅਦ ਵੀ ਮ੍ਰਿਤਕ ਦੀ ਪਛਾਣ ਨਹੀਂ ਹੋਈ ਤਾਂ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਪ੍ਰਸ਼ਾਸਨ ਖੁਦ ਅੰਤਿਮ ਸੰਸਕਾਰ ਕਰੇਗਾ। ਫਿਲਹਾਲ ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਕਤ ਵਿਅਕਤੀ ਦਾ ਕਤਲ ਕਰਕੇ ਇੱਥੇ ਸੁੱਟ ਦਿੱਤਾ ਗਿਆ ਸੀ ਜਾਂ ਇਹ ਕੋਈ ਹਾਦਸਾ ਸੀ ਜੋ ਕਿ ਪੋਸਟ ਮਾਰਟਮ ਤੋਂ ਸਪੱਸ਼ਟ ਹੋ ਜਾਣਗੀਆਂ।
Advertisement
Advertisement