ਅਤਿਵਾਦੀ ਹਮਲਾ: ਹਿੰਦੂ ਜਥੇਬੰਦੀਆਂ ਵੱਲੋਂ ਮੁਜ਼ਾਹਰਾ
05:07 AM May 01, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਸੰਗਰੂਰ, 30 ਅਪਰੈਲ
ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਅਤਿਵਾਦੀ ਹਮਲੇ ਦੇ ਵਿਰੋਧ ਵਿਚ ਵੱਖ-ਵੱਖ ਹਿੰਦੂ ਜਥੇਬੰਦੀਆਂ ਵਲੋਂ ਸ਼ਹਿਰ ਦੇ ਵੱਡੇ ਚੌਕ ਵਿਚ ਪਾਕਿਸਤਾਨ ਦਾ ਝੰਡਾ ਸਾੜਦਿਆਂ ਮੁਜ਼ਾਹਰਾ ਕੀਤਾ ਗਿਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਕੇਂਦਰ ਸਰਕਾਰ ਵਲੋਂ ਅਤਿਵਾਦ ਖ਼ਿਲਾਫ਼ ਸਖਤ ਕਾਰਵਾਈ ਕਰਕੇ ਜੜ੍ਹੋਂ ਖਤਮ ਕਰਨ ਦੀ ਮੰਗ ਕਰ ਰਹੇ ਸਨ। ਇਸ ਮੌਕੇ ਵਿਸ਼ਵ ਹਿੰਦੂ ਪਰਿਸ਼ਦ, ਬਜਰੰਗ ਦਲ ਅਤੇ ਭਾਜਪਾ ਦੇ ਕਾਰਕੁਨ ਸਥਾਨਕ ਵੱਡੇ ਚੌਕ ਵਿਚ ਇਕੱਠੇ ਹੋਏ ਅਤੇ ਪਹਿਲਗਾਮ ਵਿਚ ਸੈਲਾਨੀਆਂ ਉਪਰ ਹੋਏ ਹਮਲੇ ਦੇ ਵਿਰੋਧ ਵਿਚ ਪਾਕਿਸਤਾਨ ਦਾ ਝੰਡਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂ ਵਿਜੇ ਢੋਲੇਵਾਲ, ਰਸ਼ਿਕ ਵਰਮਾ, ਰਣਦੀਪ ਸਿੰਘ ਦਿਓਲ ਅਤੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁਲਟ ਨੇ ਹਮਲੇ ਦੀ ਨਿੰਦਾ ਕੀਤੀ।
Advertisement
Advertisement