ਅਤਿਵਾਦ ਵਿਰੋਧੀ ਦਿਵਸ ਮਨਾਇਆ
04:55 AM May 24, 2025 IST
ਪੱਤਰ ਪ੍ਰੇਰਕ
ਬਲਾਚੌਰ, 23 ਮਈ
ਪੀਏਯੂ- ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਦੀ ਐੱਨਐੱਸਐੱਸ ਸ਼ਾਖਾ ਵੱਲੋਂ ਅਤਿਵਾਦ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ, ਅਧਿਆਪਕਾਂ ਅਤੇ ਸਟਾਫ ਨੂੰ ਦਹਿਸ਼ਤਵਾਦ ਵਿਰੁੱਧ ਜਾਗਰੂਕਤਾ ਵਧਾਉਣ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਕਾਲਜ ਦੇ ਡੀਨ ਡਾ. ਮਨਮੋਹਨਜੀਤ ਸਿੰਘ ਨੇ ਕਿਹਾ ਕਿ ਦਹਿਸ਼ਤਵਾਦ ਮਨੁੱਖਤਾ ਲਈ ਸਭ ਤੋਂ ਵੱਡਾ ਖਤਰਾ ਹੈ। ਐੱਨਐੱਸਐੱਸ ਪ੍ਰੋਗਰਾਮ ਅਫਸਰ ਡਾ. ਬਾਲ ਕ੍ਰਿਸ਼ਨ ਸੋਪਨ ਭੋਪਲੇ ਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਸਰਵਣ ਕੁਮਾਰ ਨੇ ਕਿਹਾ ਕਿ ਐੱਨਐੱਸਐੱਸ ਦਾ ਮਕਸਦ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਨਾ ਵੀ ਹੈ। ਇਸ ਮੌਕੇ ਵਾਲੰਟੀਅਰ ਵੀ ਮੌਜੂੁਦ ਸਨ।
Advertisement
Advertisement