ਅਥਲੈਟਿਕ ਚੈਂਪੀਅਨਸ਼ਿਪ ’ਚ ਅਮਨਦੀਪ ਨੇ ਮਾਰੀਆਂ ਮੱਲਾਂ
06:21 AM May 03, 2025 IST
ਦਸੂਹਾ: ਕੇਰਲਾ ਵਿੱਚ 21 ਤੋਂ 24 ਅਪਰੈਲ ਤੱਕ ਕਰਵਾਈ 28ਵੀਂ ਨੈਸ਼ਨਲ ਫੈਡਰੈਸ਼ਨ ਸੀਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੀ ਅਥਲੀਟ ਅਮਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਐਥਲੀਟ ਅਮਨਦੀਪ ਕੌਰ ਨੇ 800 ਮੀਟਰ ਦੌੜ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੇ ਦਾ ਮੈਡਲ ਜਿੱਤਿਆ ਹੈ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ, ਸੈਕਟਰੀ ਭੁੁਪਿੰਦਰ ਸਿੰਘ ਰੰਧਾਵਾ, ਜੁੁਆਇੰਟ ਸੈਕਟਰੀ ਮਹਿੰਦਰ ਸਿੰਘ, ਡਾ. ਰੁੁਪਿੰਦਰ ਕੌਰ ਰੰਧਾਵਾ ਅਤੇ ਵਾਈਸ ਪ੍ਰਿੰ. ਜੋਤੀ ਸੈਣੀ ਨੇ ਖਿਡਾਰਨ, ਖੇਡ ਵਿਭਾਗ ਦੇ ਮੁੁਖੀ ਮੈਡਮ ਪਰਮਿੰਦਰ ਕੌਰ, ਕੋਚ ਦੀਪਕ ਕੁੁਮਾਰ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement
Advertisement