ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਦਾਕਾਰਾ ਤਾਨੀਆ ਦੇ ਪਿਤਾ ’ਤੇ ਗੋਲੀਆਂ ਚਲਾਉਣ ਵਾਲੇ ਕਾਬੂ

06:00 AM Jul 07, 2025 IST
featuredImage featuredImage
ਮੁਕਾਬਲੇ ਵਾਲੀ ਥਾਂ ਦਾ ਮੁਆਇਨਾ ਕਰਦੇ ਹੋਏ ਪੁਲੀਸ ਅਧਿਕਾਰੀ।

ਮਹਿੰਦਰ ਸਿੰਘ ਰੱਤੀਆਂ/ਹਰਦੀਪ ਸਿੰਘ
ਮੋਗਾ/ਧਰਮਕੋਟ, 6 ਜੁਲਾਈ
ਕੋਟ ਈਸੇ ਖਾਂ ਵਿੱਚ ਹਰਬੰਸ ਨਰਸਿੰਗ ਹੋਮ ਦੇ ਮਾਲਕ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾਕਟਰ ਅਨਿਲ ਕੰਬੋਜ ’ਤੇ ਗੋਲੀਆਂ ਚਲਾਉਣ ਵਾਲੇ ਤਿੰਨ ਮੁਲਜ਼ਮਾਂ ਨੂੰ ਸਥਾਨਕ ਪੁਲੀਸ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਅਤੇ ਕਾਊਂਟਰ ਇੰਟੈਲੀਜੈਂਸ ਨੇ ਸਾਂਝੇ ਅਪਰੇਸ਼ਨ ਦੌਰਾਨ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ। ਮੁਕਾਬਲੇ ਵਿੱਚ ਤਿੰਨੋਂ ਮੁਲਜ਼ਮ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜਮਾਂ ਖ਼ਿਲਾਫ਼ ਥਾਣਾ ਫ਼ਤਿਹਗੜ੍ਹ ਪੰਜਤੂਰ ਵਿੱੱਚ ਕੇਸ ਦਰਜ ਕੀਤਾ ਗਿਆ ਹੈ। ਇਹ ਮੁਕਾਬਲਾ ਥਾਣਾ ਫ਼ਤਹਿਗੜ੍ਹ ਪੰਜਤੂਰ ਦੇ ਘੇਰੇ ਹੇਠ ਆਉਂਦੇ ਪਿੰਡ ਭੈਣੀ ਵਿੱਚ ਹੋਇਆ।
ਮੁਲਜ਼ਮਾਂ ਦੀ ਪਛਾਣ ਗੁਰਲਾਲ ਸਿੰਘ ਉਰਫ ਗੋਲਾ, ਖੁਸ਼ਪ੍ਰੀਤ ਸਿੰਘ ਉਰਫ ਖੁਸ਼ ਵਾਸੀ ਗਾਰਡਨ ਕਲੋਨੀ ਪੱਟੀ ਅਤੇ ਗੁਰਮਨਦੀਪ ਸਿੰਘ ਉਰਫ ਫੌਜੀ ਵਾਸੀ ਤਲਵੰਡੀ ਸੋਭਾ ਸਿੰਘ, ਤਰਨ ਤਾਰਨ ਵਜੋਂ ਹੋਈ ਹੈ।
ਪੁਲੀਸ ਮੁਤਾਬਕ ਮੁਲਜ਼ਮ ਗੁਰਮਨਦੀਪ ਸਿੰਘ ਫ਼ੌਜ ਦਾ ਜਵਾਨ ਹੈ ਅਤੇ ਉਸ ਨੇ ਹੀ ਡਾਕਟਰ ਅਨਿਲ ਕੰਬੋਜ ਨੂੰ ਗੋਲੀ ਮਾਰੀ ਸੀ ਅਤੇ ਕਲੀਨਿਕ ਵਿੱਚ ਉਸ ਨਾਲ ਮੁਲਜ਼ਮ ਖੁਸ਼ਪ੍ਰੀਤ ਸਿੰਘ ਉਰਫ ਖੁਸ਼ ਸੀ ਅਤੇ ਤੀਜੇ ਮੁਲਜ਼ਮ ਗੁਰਲਾਲ ਸਿੰਘ ਉਰਫ ਗੋਲਾ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ ’ਤੇ ਲਿਆਉਣ ਤੇ ਛੱਡਣ ਦਾ ਕੰਮ ਕੀਤਾ। ਪੁਲੀਸ ਮੁਤਾਬਕ ਮੁਲਜ਼ਮ ਡਾ. ਕੰਬੋਜ ਨੂੰ ਜਾਨੋਂ ਮਾਰਨ ਲਈ ਕੈਨੇਡਾ ਅਧਾਰਤ ਗੈਂਗਸਟਰ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਉਸ ਵੱਲੋਂ ਫ਼ਿਰੌਤੀ ਲਈ ਸਾਜਿਸ਼ ਰਚੀ ਗਈ ਸੀ। ਪੁਲੀਸ ਮੁਕਾਬਲੇ ਦੌਰਾਨ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ।
ਪੁਲੀਸ ਨੇ ਮੁਲਜ਼ਮਾਂ ਤੋਂ 2 ਪਿਸਤੌਲ (.30 ਬੋਰ) ਸਣੇ 10 ਕਾਰਤੂਸ, 1 ਪਿਸਤੌਲ (.32 ਬੋਰ) ਸਣੇ 3 ਕਾਰਤੂਸ ਅਤੇ 1 ਕਾਰ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਡਾ. ਕੰਬੋਜ ’ਤੇ ਗੋਲੀਆਂ ਚਲਾਉਣ ਵਾਲੇ ਹਮਲਾਵਰ ਇਲਾਜ ਕਰਵਾਉਣ ਦੇ ਬਹਾਨੇ ਕਲੀਨਿਕ ਵਿੱਚ ਦਾਖਲ ਹੋਏ ਸਨ। ਇੱਕ ਮੁਲਜ਼ਮ ਡਾਕਟਰ ਨਾਲ ਗੱਲਬਾਤ ਕਰ ਰਿਹਾ ਸੀ। ਇਸ ਦੌਰਾਨ ਦੂਜੇ ਮੁਲਜ਼ਮ ਨੇ ਡਾਕਟਰ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮਗਰੋਂ ਉਹ ਮੌਕੇ ਤੋਂ ਫ਼ਰਾਰ ਹੋ ਗਏ ਸਨ। ਇਸ ਮੌਕੇ ਐੱਸਐੱਸਪੀ ਅਜੇ ਗਾਂਧੀ, ਐੱਸਪੀ ਡੀ ਡਾ. ਬਾਲ ਕਿਸ੍ਰਨ ਸਿੰਗਲਾ, ਡੀਐੈੱਸਪੀ ਸੁਖਅੰਮ੍ਰਿਤ ਸਿੰਘ ਰੰਧਾਵਾ, ਡੀਐੱਸਪੀ ਰਮਨਜੀਤ ਸਿੰਘ ਅਤੇ ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਹਾਜ਼ਰ ਸਨ।

Advertisement

Advertisement