ਅਦਾਲਤ ’ਚ ਆਏ ਵਿਅਕਤੀ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰੀ
05:53 AM May 30, 2025 IST
ਪੱਤਰ ਪ੍ਰੇਰਕ
ਜਲੰਧਰ, 29 ਮਈ
ਇੱਥੋਂ ਦੇ ਅਦਾਲਤੀ ਕੰਪਲੈਕਸ ਵਿੱਚ ਅੱਜ ਸਵੇਰੇ 11 ਵਜੇ ਵਿਅਕਤੀ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਦੀ ਹਾਲਤ ਗੰਭੀਰ ਹੈ। ਜ਼ਖਮੀ ਦੀ ਪਛਾਣ ਛੋਟੀ ਬਾਰਾਂਦਰੀ ਦੇ ਮੁਨੀਸ਼ ਅਗਰਵਾਲ ਵਜੋਂ ਹੋਈ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਛਾਲ ਮਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਐਂਬੂਲੈਂਸ ਡਰਾਈਵਰ ਲਵਪ੍ਰੀਤ ਨੇ ਦੱਸਿਆ ਕਿ ਉਹ ਅਦਾਲਤ ਵਿੱਚ ਡਿਊਟੀ ’ਤੇ ਸੀ। ਇਸ ਦੌਰਾਨ ਅਦਾਲਤ ਵਿੱਚ ਕੇਸ ਦੇ ਸਿਲਸਿਲੇ ਵਿੱਚ ਆਏ ਵਿਅਕਤੀ ਨੇ ਅਚਾਨਕ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ਵਿੱਚ ਸੱਟਾਂ ਲੱਗੀਆਂ। ਲਖਬੀਰ ਸਿੰਘ ਨੇ ਕਿਹਾ ਕਿ ਉਹ ਕੇਸ ਦੇ ਸਿਲਸਿਲੇ ਵਿੱਚ ਤੀਜੀ ਮੰਜ਼ਿਲ ’ਤੇ ਅਦਾਲਤ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਇਕ ਵਿਅਕਤੀ ਆਪਣੀ ਪਤਨੀ ਤੇ ਬੱਚਿਆਂ ਨਾਲ ਆਇਆ ਤੇ ਉਸ ਨੇ ਛਾਲ ਮਾਰ ਦਿੱਤੀ।
Advertisement
Advertisement