ਅਦਾਲਤ ਤੇ ਤਹਿਸੀਲ ਕੰਪਲੈਕਸ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
05:17 AM May 10, 2025 IST
ਅਬੋਹਰ: ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ, ਜਨਤਕ ਥਾਵਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅੱਜ ਡੀਐੱਸਪੀ ਸੁਖਵਿੰਦਰ ਸਿੰਘ ਬਰਾੜ ਅਤੇ ਸਿਟੀ ਪੁਲੀਸ ਸਟੇਸ਼ਨ ਇੰਚਾਰਜ ਮਨਿੰਦਰ ਸਿੰਘ ਨੇ ਅਦਾਲਤ ਅਤੇ ਤਹਿਸੀਲ ਕੰਪਲੈਕਸ ਵਿਚ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ। ਡੀਐੱਸਪੀ ਸੁਖਵਿੰਦਰ ਸਿੰਘ ਬਰਾੜ ਨੇ ਇੱਥੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਤਹਿਸੀਲ ਕੰਪਲੈਕਸ ਵਿੱਚ ਆਉਣ ਵਾਲੇ ਲੋਕਾਂ ਦੀ ਵੀ ਜਾਂਚ ਕੀਤੀ। -ਪੱਤਰ ਪ੍ਰੇਰਕ
Advertisement
Advertisement
Advertisement