ਅਧਿਆਪਕਾਂ ਵੱਲੋਂ ਮੁੱਖ ਮੰਤਰੀ ਤੇ ਮੰਤਰੀਆਂ ਦੇ ਪੁਤਲੇ ਫੂਕਣ ਦਾ ਐਲਾਨ
05:31 AM Jun 11, 2025 IST
ਪੱਤਰ ਪ੍ਰੇਰਕ
ਜ਼ੀਰਾ, 10 ਜੂਨ
ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਵੱਲੋਂ 12 ਜੂਨ ਨੂੰ ਮੁੱਖ ਮੰਤਰੀ ਸਣੇ ਕੈਬਨਿਟ ਮੰਤਰੀਆਂ ਦੇ ਪੁਤਲੇ ਫੂਕ ਕੇ ਮੁਜ਼ਾਹਰਾ ਕੀਤਾ ਜਾਵੇਗਾ। ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਅਤੇ ਸੂਬਾ ਜਨਰਲ ਸਕੱਤਰ ਸੁਖਦੀਪ ਕੌਰ ਸਰਾ ਨੇ ਦੱਸਿਆ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਸੰਜੀਦਾ ਨਹੀਂ ਹੈ ਕਿਉਂਕਿ 2 ਜੂਨ ਵਾਲੀ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰੱਦ ਕਰ ਦਿੱਤੀ ਗਈ। ਇਸ ਦੇ ਰੋਸ ਵਜੋਂ ਮਜਬੂਰਨ ਜਥੇਬੰਦੀ ਵੱਲੋਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਹਿਯੋਗ ਨਾਲ 12 ਜੂਨ ਦਿਨ ਵੀਰਵਾਰ ਨੂੰ ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਕੈਬਨਟ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਗਾਂ ਮੰਨਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Advertisement
Advertisement