ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਵਿਰੁੱਧ ਧਰਨੇ ਲਈ ਲਾਮਬੰਦੀ

05:35 AM May 10, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਤਪਾ, 9 ਮਈ
ਸੂਬਾ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰਾਂ ਵੱਲੋਂ ‘ਯੁੱਧ ਬੇਰੁਜ਼ਗਾਰੀ ਵਿਰੁੱਧ’ ਮੁਹਿੰਮ ਛੇੜ ਦਿੱਤੀ ਹੈ। ਜਿਸ ਤਹਿਤ 11 ਮਈ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਬੇਰੁਜ਼ਗਾਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰਦਰਸ਼ਨ ਦੀਆਂ ਤਿਆਰੀਆਂ ਵਜੋਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਵਿੱਚ ਤਪਾ ਮੰਡੀ ਦੇ ਬੇਰੁਜ਼ਗਾਰਾਂ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਈ।
ਕਨਵੀਨਰ ਢਿੱਲਵਾਂ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨਾਲੋਂ ਕਿਤੇ ਜ਼ਿਆਦਾ ਜਾਅਲੀ ਅੰਕੜਿਆਂ ਆਸਰੇ ਸੂਬਾ ਸਰਕਾਰ ਰੁਜ਼ਗਾਰ ਦੇਣ ਦੇ ਵਿਖਾਵੇ ਕਰ ਰਹੀ ਹੈ, ਜਦਕਿ ਅਮਲੀ ਰੂਪ ਵਿੱਚ 16 ਮਾਰਚ 2022 ਤੋਂ ਅੱਜ ਤੱਕ ਇੱਕ ਵੀ ਨਵੀਂ ਪੋਸਟ ਸਿੱਖਿਆ ਵਿਭਾਗ ਵਿੱਚ ਜਾਰੀ ਨਹੀਂ ਕੀਤੀ ਅਤੇ ਨਾ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀ ਕੋਈ ਪੋਸਟ ਕੱਢੀ ਹੈ।
ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਮਹਿਜ਼ ਡਰਾਮੇਬਾਜ਼ੀ ਹੈ, ਜਿਸ ਦਾ ਭਾਂਡਾ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਭੰਨਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਐਨਟੀਟੀ, ਈਟੀਟੀ, ਮਾਸਟਰ ਕੇਡਰ, ਲੈਕਚਰਾਰ, ਸਹਾਇਕ ਪ੍ਰੋਫ਼ੈਸਰ ਅਤੇ ਪ੍ਰੋਫੈਸਰ ਪੱਧਰ ਤੱਕ ਦੀ ਇੱਕ ਵੀ ਅਸਾਮੀ ਅਤੇ ਇਸ਼ਤਿਹਾਰ ਸਰਕਾਰ ਨੇ ਨਹੀਂ ਕੱਢਿਆ। ਉਨ੍ਹਾਂ ਦੱਸਿਆ ਕਿ ਫੋਕੀ ਸਿੱਖਿਆ ਕ੍ਰਾਂਤੀ ਦੀ ਫ਼ੂਕ ਕੱਢਣ ਸਮੇਤ ਆਪਣੀਆਂ ਮੰਗਾਂ ਦੀ ਪੂਰਤੀ ਲਈ 11 ਮਈ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

Advertisement

Advertisement