ਅਧਿਆਪਕ ਜਥੇਬੰਦੀਆਂ ਵੱਲੋਂ ਮੁਜ਼ਾਹਰੇ ਅੱਜ
06:58 AM Apr 16, 2025 IST
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਅਪਰੈਲ
ਡੈਮੋਕ੍ਰੈਟਿਕ ਟੀਚਰਜ਼ ਫਰੰਟ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਅਤੇ ਮੈਰੀਟੋਰੀਅਸ ਅਧਿਆਪਕ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਵਿਰੁੱਧ 16 ਅਪਰੈਲ ਨੂੰ ਸੰਗਰੂਰ ’ਚ ਪੋਲ ਖੋਲ੍ਹ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ ਅਤੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਬਜਾਏ ਲੋਕਾਂ ਨੂੰ ਗੁੰਮਰਾਹ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਟੀਐਫ਼ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੰਪਿਊਟਰ ਅਧਿਆਪਕਾਂ ਅਤੇ ਅਸਿਸਟੈਂਟ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨ ਆਦਿ ਮੰਗਾਂ ਨੂੰ ਤਿੰਨ ਸਾਲਾਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
Advertisement
Advertisement