ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕ ਯੂਨੀਅਨਾਂ ਵੱਲੋਂ ਜ਼ਿਮਨੀ ਚੋਣਾਂ ਮੌਕੇ ਪ੍ਰਦਰਸ਼ਨ ਦਾ ਐਲਾਨ

05:15 AM Jun 01, 2025 IST
featuredImage featuredImage
ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 31 ਮਈ
ਡੈਮੋਕ੍ਰੇਟਿਕ ਟੀਚਰਜ਼ ਫਰੰਟ, 6635 ਈਟੀਟੀ ਯੂਨੀਅਨ ਅਤੇ 4161 ਮਾਸਟਰ ਕੇਡਰ ਵੱਲੋਂ ਬੀਤੀ ਚਾਰ ਮਈ ਨੂੰ ਪਿੰਡ ਗੰਭੀਰਪੁਰ ਵਿੱਚ ਅਧਿਆਪਕ ਜਥੇਬੰਦੀਆਂ ਵੱਲੋਂ ਵੱਖ ਵੱਖ ਮੰਗਾਂ ਬਾਰੇ ਕੀਤੇ ਗਏ ‘ਚਿਤਾਵਨੀ ਮਾਰਚ’ ਤੋਂ ਬਾਅਦ ਮੀਟਿੰਗ ਦਾ ਸਮਾਂ ਦੇ ਕੇ ਮੁਨਕਰ ਹੋਏ ਸਿੱਖਿਆ ਮੰਤਰੀ ਅਤੇ ਸਰਕਾਰ ਦੇ ਖਿਲਾਫ ਲੁਧਿਆਣਾ ਵਿੱਚ ਹੋਣ ਜਾ ਰਹੀ ਜਿਮਨੀ ਚੋਣਾਂ ਵਿੱਚ ਸਰਕਾਰ ਨੂੰ ਘੇਰਿਆ ਜਾਵੇਗਾ।
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਈ ਟੀ ਟੀ 6635ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਅਤੇ 4161 ਮਾਸਟਰ ਕਾਡਰ ਦੇ ਆਗੂ ਬਲਕਾਰ ਮਘਾਣੀਆਂ ਅਤੇ ਜ਼ਿਲ੍ਹਾ ਪ੍ਰਧਾਨ ਰਮਨਜੀਤ ਸੰਧੂ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੰਗਾਂ ਸਬੰਧੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਮੰਗਾਂ ਜਿਉਂ ਦੀਆਂ ਤਿਉਂ ਲਟਕਦੀਆਂ ਆ ਰਹੀਆਂ ਹਨ। ਤਿੰਨੋਂ ਯੂਨੀਅਨ ਦੀਆਂ ਵੱਖ ਵੱਖ ਮੰਗਾਂ ’ਚ ਨਿਯੂਕਤੀ ਸੂਚੀਆਂ ਰੀਕਾਸਟ ਹੋਣ ਕਾਰਨ ਮੈਰਿਟ ਸੂਚੀ ਵਿੱਚੋ ਬਾਹਰ ਕੀਤੇ 3704 ਮਾਸਟਰ, 899 ਅੰਗਰੇਜ਼ੀ ਅਤੇ 6635 ਦੇ ਸੈਂਕੜੇ ਅਧਿਆਪਕਾਂ ਦੀ ਹੁਣ ਤੱਕ ਦੀ ਸਮੁੱਚੀ ਨੌਕਰੀ ਅਤੇ ਪੂਰਨ ਤੌਰ ’ਤੇ ਭਵਿੱਖ ਸੁਰੱਖਿਅਤ ਕਰਵਾਉਣ, ਦੂਰ ਦੁਰਾਡੇ ਸੇਵਾਵਾਂ ਦੇ ਰਹੇ ਅਧਿਆਪਕਾਂ ਨੂੰ ਨੇੜੇ ਲਗਾਉਣ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਅਧਿਆਪਕਾਂ ਅਤੇ ਛੋਟ ਪ੍ਰਾਪਤ ਕਿੱਤੇ ਵੱਖ ਵੱਖ ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਦੇਣ, ਆਰਟ ਐਂਡ ਕ੍ਰਾਫਟ ਮਾਸਟਰ, ਡੀ.ਪੀ.ਈ., ਲੈਕਚਰਾਰ, ਹੈਡਮਾਸਟਰ, ਪ੍ਰਿੰਸੀਪਲ ਦੀਆਂ ਰਹਿੰਦੀਆਂ ਸਾਰੀਆਂ ਤਰੱਕੀਆਂ ਬਿਨਾਂ ਕਿਸੇ ਪੱਖਪਾਤ ਸਾਰੇ ਖਾਲੀ ਸਟੇਸ਼ਨਾਂ ਲਈ ਮੁਕੰਮਲ ਕਰਵਾਉਣ, ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਸਮੂਹ ਕੱਚੇ ਅਧਿਆਪਕਾਂ ਅਤੇ ਸਮੱਗਰਾ ਅਧੀਨ ਨੋਨ ਟੀਚਿੰਗ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਾਉਣ, ਓ ਡੀ ਐਲ ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਕੱਟੇ ਗਏ ਸਾਰੇ ਭੱਤੇ ਬਹਾਲ ਕੀਤੇ ਜਾਣ, ਮੁਲਾਜ਼ਮਾਂ ਦਾ ਪੈਂਡਿੰਗ 13% ਡੀਏ ਜਾਰੀ ਕਰਵਾਉਣ, ਪੀਟੀਆਈ ਅਤੇ ਆਰਟ ਐਂਡ ਕਰਾਫਟ ਟੀਚਰਾਂ ਦੀ ਤਨਖਾਹ ਰਿਵੀਜ਼ਨ ਦੇ ਮਾਰੂ ਫੈਸਲੇ ਨੂੰ ਮੁੱਢੋਂ ਰੱਦ ਕਰਵਾਉਣ, 180 ਈਟੀਟੀ ਅਧਿਆਪਕਾਂ ਦੀ ਚਾਰ ਸਾਲਾਂ ਦੀ ਮੁੱਢਲੀ ਸਰਵਿਸ ਦੇ ਸਾਰੇ ਲਾਭ ਬਹਾਲ ਕਰਾਉਣ, 5994 ਈ.ਟੀ.ਟੀ. (ਬੈਕਲਾਗ) ਅਤੇ 2364 ਈ.ਟੀ.ਟੀ. ਭਰਤੀਆਂ ਮੁਕੰਮਲ ਕਰਵਾ ਕੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਅਤੇ ਪੁਰਸ਼ ਅਧਿਆਪਕਾਂ ਨੂੰ ਅਚਨਚੇਤ ਛੁੱਟੀਆਂ ਚ ਵਾਧੇ ਮੌਕੇ ਠੇਕਾਦਾਰੀ ਤੋਂ ਨੌਕਰੀ ਨੂੰ ਗਿਣਨਯੋਗ ਮਨਵਾਉਣ ਆਦਿ ਮੰਗਾ ਸ਼ਾਮਲ ਹਨ। ਇਨ੍ਹਾਂ ਮੰਗਾਂ ਬਾਰੇ 11 ਜੂਨ ਨੂੰ ਲੁਧਿਆਣਾ ਵਿੱਚ ਤਿੰਨੋ ਜਥੇਬੰਦੀਆਂ ਵੱਲੋਂ ਐਕਸ਼ਨ ਕੀਤਾ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕ ਹਿੱਸਾ ਲੈ ਰਹੇ ਹਨ।

Advertisement

Advertisement