ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦਾ ਹੁਕਮ ਵਾਪਸ
04:49 AM May 22, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਮਈ
ਦਿੱਲੀ ਸਰਕਾਰ ਨੇ ਅੱਜ ਪਾਕਿਸਤਾਨ ਨਾਲ ਫੌਜੀ ਤਕਰਾਰ ਦੇ ਮੱਦੇਨਜ਼ਰ ਆਪਣੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ। ਦਿੱਲੀ ਸਰਕਾਰ ਦੇ ਸੇਵਾ ਵਿਭਾਗ ਨੇ ਕਿਹਾ ਕਿ 8 ਮਈ ਨੂੰ ਅਧਿਕਾਰੀਆਂ, ਕਰਮਚਾਰੀਆਂ ਦੀਆਂ ਸਾਰੀਆਂ ਛੁੱਟੀਆਂ ਰੱਦ ਕਰਨ ਦਾ ਪਿਛਲਾ ਹੁਕਮ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਗਿਆ ਹੈ। 8 ਮਈ ਦੇ ਵਿਭਾਗ ਨੇ ਅਪਰੇਸ਼ਨ ਸਿੰਧੂਰ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਦੁਸ਼ਮਣੀ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਐਮਰਜੈਂਸੀ ਸਥਿਤੀ ਲਈ ਤਿਆਰੀ ਕਰਨ ਲਈ ਅਗਲੇ ਹੁਕਮਾਂ ਤੱਕ ਦਿੱਲੀ ਸਰਕਾਰ ਦੇ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਸਨ। ਹਾਲਾਂਕਿ ਕੁਝ ਦਿਨਾਂ ਬਾਅਦ ਸਥਿਤੀ ਵਿੱਚ ਸੁਧਾਰ ਹੋਇਆ ਕਿਉਂਕਿ 10 ਮਈ ਨੂੰ ਦੋਵਾਂ ਦੇਸ਼ਾਂ ਨੇ ਤੁਰੰਤ ਪ੍ਰਭਾਵ ਨਾਲ ਫੌਜੀ ਕਾਰਵਾਈ ਨੂੰ ਰੋਕਣ ਦਾ ਫੈਸਲਾ ਕੀਤਾ। ਹੁਣ ਸਰਕਾਰ ਨੇ ਪਹਿਲਾਂ ਹੁਕਮ ਵਾਪਸ ਲੈ ਲਿਆ ਹੈ।
Advertisement
Advertisement