ਅਪਰੇਸ਼ਨ ਸਿੰਧੂਰ ਦੀ ਸ਼ਲਾਘਾ
05:44 AM May 09, 2025 IST
ਮੂਨਕ: ਦੇਸ਼ ਦੇ ਬਹਾਦਰ ਸੈਨਿਕਾਂ ਨੇ ਅਪਰੇਸ਼ਨ ਸਿੰਧੂਰ ਤਹਿਤ ਹਮਲਾ ਕਰਕੇ ਪਹਿਲਗਾਮ ਦੇ ਸੈਲਾਨੀਆਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਓਬੀਸੀ ਭਾਜਪਾ ਆਗੂ ਸੁਰੇਸ਼ ਰਾਠੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਾਰਾ ਦੇਸ਼ ਭਾਰਤੀ ਸੈਨਾ ਦੇ ਨਾਲ ਖੜ੍ਹਾ ਹੈ। ਭਾਜਪਾ ਆਗੂ ਨੇ ਕਿਹਾ ਕਿ ਭਾਰਤੀ ਸੈਨਾ ਦੀ ਇਸ ਕਾਰਵਾਈ ਨਾਲ ਦੁਨੀਆ ਵਿੱਚ ਭਾਰਤੀ ਸੈਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੱਦ ਹੋਰ ਵੱਡਾ ਹੋਇਆ ਹੈ। -ਪੱਤਰ ਪ੍ਰੇਰਕ
Advertisement
Advertisement