‘ਅਪਰੇਸ਼ਨ ਸਿੰਧੂਰ’ ਨੇ ਪਾਕਿ ਨੂੰ ਬੇਨਕਾਬ ਕੀਤਾ: ਸ਼ਾਹ
04:26 AM May 24, 2025 IST
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਨੇ ਭਾਰਤ ’ਚ ਅਤਿਵਾਦ ਨੂੰ ਸ਼ਹਿ ਦੇਣ ਦੀਆਂ ਪਾਕਿਤਸਾਨ ਦੀਆਂ ਹਰਕਤਾਂ ਨੂੰ ਬੇਨਕਾਬ ਕਰ ਦਿੱਤਾ ਹੈ। ਸ਼ਾਹ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਵੱਲੋਂ ਕਰਵਾਏ ਰੁਸਤਮਜੀ ਯਾਦਗਾਰੀ ਭਾਸ਼ਣ ਦੌਰਾਨ ਕਿਹਾ ਕਿ ਨੀਮ ਫੌਜੀ ਬਲ ਨੇ ‘ਅਪਰੇਸ਼ਨ ਸਿੰਧੂਰ’ ਦੌਰਾਨ ਆਪਣੀ ਸਮਰੱਥਾ ਸਾਬਿਤ ਕੀਤੀ ਅਤੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ’ਤੇ ਨੱਥ ਪਾਈ। ਉਨ੍ਹਾਂ ਕਿਹਾ ਕਿ ਫੌਜ ਨੇ ਪਾਕਿਸਤਾਨ ’ਚ ਦਹਿਸ਼ਤੀ ਟਿਕਾਣਿਆਂ ’ਤੇ ਹਮਲੇ ਕੀਤੇ ਸਨ ਪਰ ਪਾਕਿਸਤਾਨੀ ਫੌਜ ਨੇ ਜਵਾਬ ’ਚ ਭਾਰਤ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। -ਪੀਟੀਆਈ
Advertisement
Advertisement