ਅਪਸ਼ਬਦ ਬੋਲਣ ਵਾਲੇ ਖ਼ਿਲਾਫ਼ ਕਾਰਵਾਈ ਮੰਗੀ
05:10 AM Apr 03, 2025 IST
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 2 ਅਪਰੈਲ
ਸਿੱਖਿਆ ਵਿਭਾਗ ਪੰਜਾਬ ਦੇ ਐੱਸਸੀ/ਐਸਟੀ ਐਂਪਲਾਈਜ਼ ਪ੍ਰਜ਼ੀਡੀਅਮ ਦੇ ਆਗੂ ਜਗਜੀਤ ਸਿੰਘ ਚੌਹਾਨ, ਪਰਮਿੰਦਰ ਸਿੰਘ, ਧਰਮਪਾਲ ਸਿੰਘ, ਜਸਵੰਤ ਸਿੰਘ ਗਿੱਲ ਅਤੇ ਪ੍ਰਿੰਸ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਭਾਗ ਦੇ ਇੱਕ ਸੇਵਾਦਾਰ ਹਰਦੀਪ ਸਿੰਘ ਵੱਲੋਂ ਡੀਪੀਆਈ (ਸੈਕੰਡਰੀ) ਪਰਮਜੀਤ ਸਿੰਘ ਵਿਰੁੱਧ ਸੋਸ਼ਲ ਮੀਡੀਆ ’ਤੇ ਕਥਿਤ ਅਪਸ਼ਬਦ ਤੇ ਜਾਤੀ ਸੂਚਕ ਸ਼ਬਦਾਵਲੀ ਵਰਤਣ ਦਾ ਮਾਮਲਾ ਧਿਆਨ ’ਚ ਲਿਆਂਦਾ। ਜਸਵੀਰ ਸਿੰਘ ਗੜ੍ਹੀ ਨੇ ਸਿੱਖਿਆ ਵਿਭਾਗ ਦੇ ਵਫ਼ਦ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਐੱਸਐੱਸਪੀ ਨੂੰ ਹਦਾਇਤ ਕੀਤੀ ਕਿ ਸਬੰਧਤ ਕਰਮਚਾਰੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
Advertisement
Advertisement