ਨਿੱਜੀ ਪੱਤਰ ਪ੍ਰੇਰਕਖੰਨਾ, 9 ਜਨਵਰੀਥਾਣਾ ਸਿਟੀ ਦੀ ਪੁਲੀਸ ਨੇ ਟਰੱਕ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 600 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣੇਦਾਰ ਜਗਜੀਵਨ ਰਾਮ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਪ੍ਰਿਸਟਾਈਨ ਮਾਲ ਅੱਗੇ ਨਾਕਾਬੰਦੀ ਦੌਰਾਨ ਇਕ ਟਰੱਕ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਵਿੱਚ ਸਵਾਰ ਵਿਕਾਸ ਕੁਮਾਰ ਤੇ ਜਗਦੀਪ ਸਿੰਘ ਦੋਵੇਂ ਵਾਸੀ ਜ਼ਿਲ੍ਹਾ ਗੁਰਦਾਸਪੁਰ ਕੋਲੋਂ 600 ਗ੍ਰਾਮ ਅਫ਼ੀਮ ਬਰਾਮਦ ਹੋਈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।