ਅਫੀਮ ਤੇ ਹੈਰੋਇਨ ਸਣੇ ਦੋ ਵਿਅਕਤੀ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਜੂਨ
ਥਾਣਾ ਸਿਟੀ-2 ਦੀ ਪੁਲੀਸ ਨੇ ਸਹਾਇਕ ਥਾਣੇਦਾਰ ਸੁਰਾਜਦੀਨ ਦੀ ਅਗਵਾਈ ਹੇਠ 500 ਗ੍ਰਾਮ ਅਫੀਮ ਸਣੇ ਇੱਕ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਿਸਟਾਈਨ ਮਾਲ ਨੇੜੇ ਨਾਕਾਬੰਦੀ ਦੌਰਾਨ ਮੰਡੀ ਗੋਬਿੰਦਗੜ੍ਹ ਸਾਈਡ ਤੋਂ ਆ ਰਹੇ ਟਰੱਕ ਡਰਾਈਵਰ ਨੇ ਪੁਲੀਸ ਨੂੰ ਦੇਖ ਕੇ ਟਰੱਕ ਭਜਾਉਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਟਰੱਕ ਦੇ ਕੈਬਿਨ ਵਿੱਚੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਵਾਸੀ ਪਿੰਡ ਜਗਤਪੁਰ (ਗੁਰਦਾਸਪੁਰ) ਵਜੋਂ ਹੋਈ ਹੈ। ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਪੁਲੀਸ ਨੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੁਲੀਸ ਨੇ ਐਕਟਿਵਾ ਸਵਾਰ ਵਿਅਕਤੀ ਤੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਟੀ-ਪੁਆਇੰਟ ਹਰਿਓ ਕਲਾਂ ਵਿੱਚ ਪਿੰਡ ਮਾਜਰਾ ਤੋਂ ਆ ਰਹੇ ਇਕ ਐਕਟਿਵਾ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾ ਉਸ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਮਾਜਰਾ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।