ਅਮਨ ਕਾਨੂੰਨ ਭੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ: ਡਾ. ਬਲਬੀਰ ਸਿੰਘ
06:00 AM Jul 07, 2025 IST
ਨਿੱਜੀ ਪੱਤਰ ਪ੍ਰੇਰਕ
ਮੋਗਾ, 6 ਜੁਲਾਈ
ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ ਦਾ ਹਾਲ ਜਾਣਿਆ ਜੋ ਗੈਂਗਸਟਰਾਂ ਦੀ ਫਾਇਰਿੰਗ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਸਨ।
ਸਿਹਤ ਮੰਤਰੀ ਨੇ ਆਖਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਘਟਨਾ ਬਹੁਤ ਮੰਦਭਾਗੀ ਹੈ। ਨਕਲੀ ਮਰੀਜ਼ ਬਣ ਕੇ ਡਾਕਟਰ ਉਪਰ ਗੋਲੀਆਂ ਚਲਾਉਣੀਆਂ ਕੋਈ ਇਨਸਾਨੀਅਤ ਵਾਲੀ ਗੱਲ ਨਹੀਂ ਹੈ।
ਉਨ੍ਹਾਂ ਕਿਹਾ ਕਿ ਡਾ. ਅਨਿਲ ਕੰਬੋਜ ਦੀ ਜਾਨ ਬਚਾਉਣ ਲਈ ਉੱਤਮ ਦਰਜੇ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਇਲਾਜ ਲਈ ਪੰਜਾਬ ਸਰਕਾਰ ਹਰ ਸੰਭਵ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡੀਐੱਮਸੀ ਦੇ ਮਾਹਿਰ ਡਾਕਟਰਾਂ ਦੀ ਟੀਮ ਵੀ ਜਲਦੀ ਹੀ ਇੱਥੇ ਪਹੁੰਚੇਗੀ।
Advertisement
Advertisement