ਅਮਰੀਕਾ ਤੋਂ ਕੱਢੇ ਨੌਜਵਾਨਾਂ ਨੂੰ ਨੌਕਰੀ ਦੇਵੇ ਸਰਕਾਰ: ਭੱਠਲ
05:44 AM Feb 07, 2025 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 6 ਫਰਵਰੀ
ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਅਮਰੀਕਾ ਤੋਂ ਕੱਢੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦੇਣ ਲਈ ਮੰਗ ਕੀਤੀ ਹੈ। ਇੱਥੇ ਆਪਣੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਾਪਿਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਿਹਤਰ ਭਵਿੱਖ ਲਈ ਲੱਖਾਂ ਰੁਪਏ ਖਰਚ ਕਰ ਕੇ ਵਿਦੇਸ਼ ਭੇਜਿਆ ਸੀ ਪਰ ਉਨ੍ਹਾਂ ਦੇ ਵਾਪਸ ਆਉਣ ’ਤੇ ਸੂਬਾ ਸਰਕਾਰਾਂ ਉਨ੍ਹਾਂ ਨੂੰ ਨੌਕਰੀਆਂ ਦੇਣ। ਬੀਬੀ ਭੱਠਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮਾਮਲੇ ਵਿੱਚ ਦਖ਼ਲ ਦੇਣਾ ਚਾਹੀਦਾ ਹੈ।
Advertisement
Advertisement