ਅਰਬਨ ਅਸਟੇਟ ਲਈ ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਕਾਨਫਰੰਸ ਭਲਕੇ
06:45 AM May 20, 2025 IST
ਨਿੱਜੀ ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 19 ਮਈ
ਮੁੱਲਾਂਪੁਰ ਤੇ ਜਗਰਾਉਂ ਇਲਾਕੇ ਦੇ ਚਾਲੀ ਪਿੰਡਾਂ ਦੀ ਚੌਵੀ ਹਜ਼ਾਰ ਏਕੜ ਤੋਂ ਵਧੇਰੇ ਉਪਜਾਊ ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ 21 ਮਈ ਨੂੰ ਕਾਨਫਰੰਸ ਰੱਖੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਨੇ ਦੱਸਿਆ ਕਿ ਇਸ ਸਬੰਧੀ ਵਿਚਾਰ-ਵਟਾਂਦਰਾ ਕਰਨ ਮਗਰੋਂ ਸਰਕਾਰ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਕਿਸਾਨਾਂ ਦਾ ਇਕੱਠ 21 ਮਈ ਨੂੰ ਸਵੇਰੇ ਦਸ ਵਜੇ ਜੀਟੀ ਰੋਡ ਸਥਿਤ ਡਰੀਮ ਵਿਲਾ ਪੈਲੇਸ ਨੇੜੇ ਭਨੋਹੜ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਰਬਨ ਅਸਟੇਟੇ ਲਈ ਇਹ ਜ਼ਮੀਨ ਜਬਰਨ ਸਸਤੇ ਭਾਅ ਬਿਨਾਂ ਕਿਸਾਨਾਂ ਦੀ ਮਰਜ਼ੀ ਦੇ ਲੈਣਾ ਚਾਹੁੰਦੀ ਹੈ। ਸਰਕਾਰ ਦੇ ਇਸ ਕਦਮ ਖ਼ਿਲਾਫ਼ ਪਿੰਡਾਂ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ।
Advertisement
Advertisement