ਅਰਸ਼ਦੀਪ ਬੈਨੀਵਾਲ ਨੇ ਕੌਮੀ ਹੈਂਡਬਾਲ ਚੈਂਪੀਅਨਸ਼ਿਪ ’ਚ ਸੋਨ ਤਗ਼ਮਾ ਜਿੱਤਿਆ
04:41 AM Apr 03, 2025 IST
ਖੇਤਰੀ ਪ੍ਰਤੀਨਿਧ
Advertisement
ਲੁਧਿਆਣਾ, 2 ਅਪਰੈਲ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕਾਲਜ ਆਫ਼ ਵੈਟਰਨਰੀ ਸਾਇੰਸ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਬੈਨੀਪਾਲ ਨੇ ਲੜਕਿਆਂ ਦੀ 46ਵੀਂ ਜੂਨੀਅਰ ਕੌਮੀ ਹੈਂਡਬਾਲ ਚੈਂਪੀਅਨਸ਼ਿਪ ਵਿੱਚ ਵੱਡਾ ਨਾਮਣਾ ਖੱਟਿਆ ਹੈ। ਇਸ ਵਿਦਿਆਰਥੀ ਨੇ ਹੈਂਡਬਾਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਜਹਾਨਾਬਾਦ (ਬਿਹਾਰ) ਵਿੱਚ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗ਼ਮਾ ਜਿੱਤਿਆ ਹੈ।
Advertisement
ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਵਿਦਿਆਰਥੀ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਸਰਵਪ੍ਰੀਤ ਸਿੰਘ ਘੁੰਮਣ ਨੇ ਇਸ ਵਿਦਿਆਰਥੀ ਦੀ ਸ਼ਲਾਘਾ ਕਰਦਿਆਂ, ਖੇਡਾਂ ਦੇ ਇੰਚਾਰਜਾਂ ਦੀ ਅਣਥੱਕ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ। ਇੰਚਾਰਜ ਡਾ. ਬਿਲਾਵਲ ਸਿੰਘ ਅਤੇ ਸਹਿ-ਇੰਚਾਰਜ ਖੇਡ ਵਿੰਗ ਡਾ. ਪ੍ਰਤੀਕ ਸਿੰਘ ਧਾਲੀਵਾਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਟੀਮ ਭਾਵਨਾ ਅਤੇ ਅਗਵਾਈ ਦੀ ਸੋਚ ਪੈਦਾ ਕਰਦੀਆਂ ਹਨ।
Advertisement