ਅਰੁਣ ਜੇਤਲੀ ਨੂੰ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ
06:47 AM Dec 29, 2024 IST
ਪੱਤਰ ਪ੍ਰੇਰਕ
ਫਗਵਾੜਾ, 28 ਦਸੰਬਰ
ਦੇਸ਼ ਦੇ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸਵਰਗੀ ਅਰੁਣ ਜੇਤਲੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਦਿੱਲੀ ਦੇ ਜੇਤਲੀ ਪਾਰਕ ਪੁੱਜ ਕੇ ਉਨ੍ਹਾਂ ਦੇ ਬੁੱਤ ’ਤੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਅਰੁਣ ਜੇਤਲੀ ਨੇ ਸਾਰੀ ਜ਼ਿੰਦਗੀ ਦੇਸ਼ ਦੀ ਸੇਵਾ ’ਚ ਸਮਰਪਿਤ ਕੀਤੀ। ਇਸ ਮੌਕੇ ਮੈਂਬਰ ਪਾਰਲੀਮੈਂਟ ਮਨੋਜ ਤਿਵਾਰੀ, ਕਮਲਜੀਤ ਸਹਿਰਾਵਤ, ਅਰੁਣ ਕੁਮਾਰ ਲੁਧਿਆਣਾ, ਸੁਖਵੰਤ ਸਿੰਘ ਟਿੱਲੂ ਕਿਸਾਨ ਮੋਰਚਾ, ਕਰਨ ਗੋਸਾਂਈ ਸਹਿ ਮੀਡੀਆ ਇੰਚਾਰਜ ਵੀ ਹਾਜ਼ਰ ਸਨ।
Advertisement
Advertisement