ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਰੋੜਾ ਵੱਲੋਂ ਡੇਢ ਕਰੋੜ ਦੀ ਲਾਗਤ ਨਾਲ ਬਣੇ ਬੱਸ ਅੱਡੇ ਦਾ ਉਦਘਾਟਨ

07:55 AM Feb 17, 2025 IST
featuredImage featuredImage
ਲੌਂਗੋਵਾਲ ’ਚ ਆਧੁਨਿਕ ਬੱਸ ਅੱਡੇ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਫਰਵਰੀ
ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਲੌਂਗੋਵਾਲ ਵਾਸੀਆਂ ਦੀ ਦਹਾਕਿਆਂ ਦੀ ਮੰਗ ਨੂੰ ਪੂਰਾ ਕਰਦਿਆਂ ਕਸਬਾ ਲੌਂਗੋਵਾਲ ਵਿੱਚ 1.31 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਆਧੁਨਿਕ ਬੱਸ ਅੱਡੇ ਦਾ ਉਦਘਾਟਨ ਕੀਤਾ ਗਿਆ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਵਾਰੀਆਂ ਨੂੰ ਬੱਸ ਅੱਡੇ ਦੀ ਸਹੂਲਤ ਨਸੀਬ ਹੋਈ। ਇਸਦੇ ਨਾਲ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਵੇਂ ਬਣਾਏ ਗਏ ਬੱਸ ਅੱਡੇ ਦਾ ਨਾਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਨਾਂ ’ਤੇ ਰੱਖਣ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਲੌਂਗੋਵਾਲ ਨੇੜਲੇ 11 ਪਿੰਡਾਂ ਦੀਆਂ ਪੰਚਾਇਤਾਂ ਨੂੰ ਸੋਲਰ ਲਾਈਟਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ ਅਤੇ ਇਸੇ ਤਹਿਤ ਸਿਰਫ ਇੱਕ ਸਾਲ ਦੇ ਅੰਦਰ-ਅੰਦਰ ਹੀ ਲੌਂਗੋਵਾਲ ਦੇ ਲੋਕਾਂ ਨੂੰ ਆਧੁਨਿਕ ਬੱਸ ਅੱਡਾ ਤਿਆਰ ਕਰਵਾ ਕੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਆਸੀ ਆਗੂਆਂ ਦੀ ਨੀਅਤ ਸਿੱਧੀ ਹੋਵੇ ਤਾਂ ਵੱਡੇ ਵੱਡੇ ਕੰਮ ਸੌਖਿਆਂ ਹੋ ਜਾਂਦੇ ਹਨ । ਉਨ੍ਹਾਂ ਕਿਹਾ ਕਿ ਦਹਾਕਿਆਂ ਪੁਰਾਣੀ ਇਸ ਮੰਗ ਨੂੰ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਮੰਡੀ ਬੋਰਡ ਦੀ ਲਗਭਗ 0.54 ਏਕੜ ਜਗ੍ਹਾ ਨੂੰ ਨਗਰ ਕੌਂਸਲ ਲੌਂਗੋਵਾਲ ਨੂੰ ਪਟੇਨਾਮੇ ’ਤੇ ਦਿੱਤਾ ਗਿਆ ਅਤੇ ਲੋਕ ਨਿਰਮਾਣ ਵਿਭਾਗ ਤੋਂ ਬੱਸ ਅੱਡਾ ਤਿਆਰ ਕਰਵਾਇਆ ਗਿਆ। ਇਹ ਅੱਡਾ ਤਿਆਰ ਹੋਣ ਨਾਲ ਸਥਾਨਕ ਨਗਰ ਕੌਂਸਲ ਨੂੰ ਸ਼ੁਰੂਆਤੀ ਤੌਰ ’ਤੇ 90,000 ਪ੍ਰਤੀ ਮਹੀਨਾ ਆਮਦਨੀ ਸ਼ੁਰੂ ਹੋ ਜਾਵੇਗੀ ਜਿਸਨੂੰ ਲੌਂਗੋਵਾਲ ਦੇ ਵਿਕਾਸ ’ਤੇ ਹੀ ਖਰਚਿਆ ਜਾਵੇਗਾ। ਇਸ ਮੌਕੇ ਸ੍ਰੀ ਅਰੋੜਾ ਨੇ ਦੱਸਿਆ ਕਿ ਲੌਂਗੋਵਾਲ ਦੇ ਪਟਵਾਰਖ਼ਾਨੇ ਦਾ ਵੀ ਜਲਦ ਹੀ ਨਵੀਨੀਕਰਨ ਕਰਵਾਇਆ ਜਾਵੇਗਾ ਜਿਸ ਲਈ 34 ਲੱਖ ਰੁਪਏ ਮਨਜ਼ੂਰ ਕਰਵਾਏ ਹਨ ਇਸ ਮੌਕੇ ਐਕਸੀਅਨ ਲੋਕ ਨਿਰਮਾਣ ਅਜੇ ਗਰਗ, ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਈ.ਓ. ਬਾਲਕ੍ਰਿਸ਼ਨ, ਕਮਲਪਾਲ ਸਿੰਘ ਬਰਾੜ, ਕੈਬਨਿਟ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪਾਲ ਸਿੱਧੂ, ਬਲਕਾਰ ਸਿੰਘ ਸਿੱਧੂ, ਐਮ.ਸੀ. ਵਿੱਕੀ ਸਿੰਘ, ਐਮ.ਸੀ. ਗੁਰਮੀਤ ਸਿੰਘ ਫੌਜੀ, ਸੁਖਪਾਲ ਸਿੰਘ ਬਾਜਵਾ ਮੌਜੂਦ ਸਨ।

Advertisement

Advertisement