ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਰੋੜਾ ਵੱਲੋਂ 30 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ

05:13 AM May 05, 2025 IST
featuredImage featuredImage
ਲੌਂਗੋਵਾਲ ’ਚ ਨੀਂਹ ਪੱਤਰ ਰੱਖਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਗੁਰਦੀਪ ਸਿੰਘ ਲਾਲੀ

Advertisement

ਸੰਗਰੂਰ, 4 ਮਈ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ’ਚ ਲਗਪਗ 11 ਕਰੋੜ ਰੁਪਏ ਦੀ ਲਾਗਤ ਨਾਲ 30 ਬਿਸਤਰਿਆਂ ਵਾਲੇ ਹਸਪਤਾਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ ਕੈਬਨਿਟ ਮੰਤਰੀ ਅਰੋੜਾ ਵੱਲੋਂ 38.23 ਲੱਖ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਸ਼ਹਿਰ ਵਿੱਚ ਪਾਰਕ ਅਤੇ 79.86 ਲੱਖ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਸ਼ਹਿਰ ਵਿੱਚ ਸੜਕਾਂ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ। ਇਸ ਤਰ੍ਹਾਂ ਅਮਨ ਅਰੋੜਾ ਨੇ ਪੰਜਾਬ ਸਰਕਾਰ ਤਰਫੋਂ ਕਸਬਾ ਲੌਂਗੋਵਾਲ ਨੂੰ 12.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸੌਗਾਤ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਸਪਤਾਲ ਦੀ ਨਵੀਂ ਇਮਾਰਤ ਦਾ ਕੰਮ ਸ਼ੁਰੂ ਹੋਣ ਨਾਲ ਅੱਜ ਇਲਾਕਾ ਲੌਂਗੋਵਾਲ ਦੇ ਲੋਕਾਂ ਦੀ ਬਹੁਤ ਵੱਡੀ ਮੰਗ ਪੂਰੀ ਹੋਣ ਜਾ ਰਹੀ ਹੈ। ਇਹ ਹਸਪਤਾਲ ਅਤੇ ਹੋਰ ਵਿਕਾਸ ਕਾਰਜ ਅਗਲੇ ਡੇਢ ਸਾਲ ਵਿੱਚ ਮੁਕੰਮਲ ਹੋ ਜਾਣਗੇ, ਜਿਸ ਦਾ ਇਲਾਕੇ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਇਸ ਹਸਪਤਾਲ ਵਿੱਚ ਇੱਕ ਮੁਕੰਮਲ ਹਸਪਤਾਲ ਵਾਲੀਆਂ ਸਾਰੀਆਂ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਵੀ ਵੱਡੇ ਪੱਧਰ ਉੱਤੇ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਦੋਂ ਇਹ ਹਸਪਤਾਲ ਸ਼ੁਰੂ ਹੋਵੇਗਾ ਤਾਂ ਇੱਥੇ ਪੂਰਾ ਸਟਾਫ਼ ਅਤੇ ਹਰ ਸਹੂਲਤ ਵੀ ਉਪਲਬਧ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਚੀਮਾ ਦੇ ਚੇਅਰਮੈਨ ਗੀਤੀ ਮਾਨ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਤੇ ਐੱਸਡੀਐੱਮ ਪ੍ਰਮੋਦ ਸਿੰਗਲਾ ਆਦਿ ਹਾਜ਼ਰ ਸਨ।

Advertisement
Advertisement