ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ
02:02 PM Jun 14, 2025 IST
ਹਰਦੀਪ ਸਿੰਘ
ਧਰਮਕੋਟ/ਕੋਟ ਈਸੇ ਖਾਂ 14 ਜੂਨ
Advertisement
ਬੀਤੀ ਸ਼ਾਮ ਪਿੰਡ ਦੌਲੇਵਾਲਾ ਮਾਇਰ ਵਿਖੇ ਖੇਤ ਵਿੱਚ ਕੰਮ ਕਰ ਰਹੇ ਕਿਸਾਨ ਉਪਰ ਅਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਚੰਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਚੰਨ ਸਿੰਘ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ ਅਤੇ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।
ਪਿੰਡਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਦੋ ਧੀਆਂ ਅਤੇ ਦੋ ਪੁੱਤਰ ਛੱਡ ਗਿਆ ਹੈ ਅਤੇ ਮ੍ਰਿਤਕ ਕਿਸਾਨ ਦਾ ਪਿਤਾ ਵੀ ਲੰਬੇ ਸਮੇਂ ਤੋਂ ਅਧਰੰਗ ਤੋਂ ਪੀਡ਼ਤ ਹੈ।
Advertisement
Advertisement