ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸਮਾਨ ’ਚੋਂ ਵਰ੍ਹ ਰਹੀ ਅੱਗ ਕਾਰਨ ਜਨ-ਜੀਵਨ ਪ੍ਰਭਾਵਿਤ

04:56 AM Jun 14, 2025 IST
featuredImage featuredImage
ਰਤੀਆ ਦੇ ਬਾਜ਼ਾਰਾਂ ’ਚ ਪੱਸਰੀ ਸੁੰਨ।

ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 13 ਜੂਨ
ਹਰਿਆਣਾ ਵਿੱਚ ਇਸ ਵੇਲੇ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਤਾਪਮਾਨ ਵਿਚ 2.5 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ। ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹੀ ਤਾਪਮਾਨ 40 ਡਿਗਰੀ ਤੋਂ ਵੱਧ ਚੱਲ ਰਿਹਾ ਹੈ, ਉੱਥੇ ਹੀ ਘੱਟੋ-ਘੱਟ ਤਾਪਮਾਨ ਵੀ 25 ਡਿਗਰੀ ਤੋਂ ਉੱਪਰ ਹੀ ਚੱਲ ਰਿਹਾ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਲੂ ਦੀ ਚਿਤਾਵਨੀ ਦਿੱਤੀ ਹੈ। ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਵਾਧਾ ਆਉਣ ਦੀ ਸੰਭਾਵਨਾ ਹੈ।
ਰਤੀਆ ’ਚ ਪੈ ਰਹੀ ਅੱਤ ਦੀ ਗਰਮੀ ਨੇ ਪਹਿਲਾਂ ਹੀ ਲੋਕਾਂ ਦੀ ਤੋਬਾ ਕਰਵਾ ਦਿੱਤੀ ਸੀ ਪਰ ਅੱਜ ਇਕਦਮ ਤਾਪਮਾਨ ’ਚ ਹੋਏ ਹੋਰ ਵਾਧੇ ਅਤੇ 12 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀ ਹੀਟ ਵੇਵ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਗਰਮੀ ਦੇ ਇਸ ਕਹਿਰ ਨੇ ਜਿੱਥੇ ਆਮ ਜੀਵਨ ’ਤੇ ਵੱਡਾ ਅਸਰ ਪਾਇਆ ਹੈ। ਉਸ ਦੇ ਨਾਲ ਹੀ ਲੋਕ ਬਿਮਾਰ ਹੋ ਰਹੇ ਹਨ, ਜਿਨ੍ਹਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਨੇ ਬਕਾਇਦਾ ਐਡਵਾਈਜ਼ਰੀ ਜਾਰੀ ਕੀਤੀ ਹੈ। ਹੀਟ ਵੇਵ ਅਤੇ ਅੱਤ ਦੀ ਇਸ ਗਰਮੀ ਕਾਰਨ ਲੋਕ ਬਿਮਾਰ ਹੋ ਰਹੇ ਹਨ। ਖਾਸ ਤੌਰ ’ਤੇ ਕਈ ਲੋਕਾਂ ਦੇ ਪੇਟ ’ਚ ਇਨਫੈਕਸ਼ਨ ਅਤੇ ਨਾਲ ਹੀ ਬੁਖਾਰ ਵਰਗੀਆਂ ਸਮੱਸਿਆਵਾਂ ਆ ਰਹੀਆਂ ਹਨ। ਇਸ ਗਰਮੀ ਦਾ ਅਸਰ ਬੱਚਿਆਂ ਅਤੇ ਬਜ਼ੁਰਗਾਂ ’ਚ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ।

Advertisement

ਖ਼ਰਾਬ ਫਲ ਅਤੇ ਤਰਲ ਪਦਾਰਥ ਬਣ ਰਹੇ ਸਮੱਸਿਆ: ਡਾ. ਨਾਰੰਗ

ਡਾ. ਕੁਨਾਲ ਨਾਰੰਗ ਐੱਮਡੀ ਮੈਡੀਸਨ ਰਤੀਆ ਦਾ ਕਹਿਣਾ ਹੈ ਕਿ ਇਨ੍ਹਾਂ ਦਿਨਾਂ ਵਿਚ ਲੋਕਾਂ ਨੂੰ ਬਹੁਤ ਸੁਚੇਤ ਰਹਿਣ ਦੀ ਲੋੜ ਹੈ। ਖਾਸ ਤੌਰ ’ਤੇ ਖਾਣ ਪੀਣ ਵਾਲੀਆਂ ਚੀਜਾਂ ਵੱਲ ਬਹੁਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰ ’ਚੋਂ ਫਲ ਤੇ ਸਬਜ਼ੀਆਂ ਸਣੇ ਕੋਈ ਵੀ ਚੀਜ ਖਰੀਦਣ ਤੋਂ ਪਹਿਲਾਂ ਉਸ ਨੂੰ ਚੰਗੀ ਤਰ੍ਹਾਂ ਚੈੱਕ ਕਰਨਾ ਜ਼ਰੂਰੀ ਹੈ ਕਿਉਂਕਿ ਫਲ ਫਰੂਟ ਗਰਮੀ ਕਾਰਨ ਬਹੁਤ ਜਲਦੀ ਖਰਾਬ ਹੋ ਜਾਂਦੇ ਹਨ ਅਤੇ ਇਨ੍ਹਾਂ ’ਚ ਮੌਜੂਦ ਜੀਵਾਣੂ ਵੀ ਬਹੁਤ ਤੇਜ਼ੀ ਨਾਲ ਵਧਦੇ ਹਨ, ਜੋ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸੇ ਤਰ੍ਹਾਂ ਤਰਲ ਪਦਾਰਥ ਦੀ ਵਰਤੋਂ ਕਰਨ ਤੋਂ ਪਹਿਲਾਂ ਵੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਜਗ੍ਹਾ ’ਤੇ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਜੀਵਾਣੂ ਬਹੁਤ ਤੇਜ਼ੀ ਨਾਲ ਵਧ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਾਫ ਸੁਥਰੀਆਂ ਜਗ੍ਹਾ ਤੋਂ ਹੀ ਕੋਈ ਚੀਜ਼ ਲੈ ਕੇ ਖਾਣ।

Advertisement
Advertisement