ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸਲਾ ਡਿਪੂ ਦੱਪਰ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ

05:28 AM May 11, 2025 IST
featuredImage featuredImage

ਸਰਬਜੀਤ ਸਿੰਘ ਭੱਟੀ
ਲਾਲੜੂ , 10 ਮਈ
ਦੇਸ਼ ਵਿੱਚ ਜੰਗ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਲਾਲੜੂ ਨੇੜਲੇ ਅਸਲਾ ਡਿਪੂ ਦੱਪਰ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡਾ ਫਫ਼ੈਸਲਾ ਲਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਸਿਵਲ ਸੁਰੱਖਿਆ ਕੋਡ ਜਾਰੀ ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਅਸਲਾ ਡਿਪੂ ਦੱਪਰ ਦੇ ਅੰਦਰ ਇੱਕ ਕਿਲੋਮੀਟਰ ਦੇ ਘੇਰੇ ਵਾਲੇ ਖੇਤਰ ਨੂੰ ਨੋ ਫਲਾਇੰਗ ਅਤੇ ਨੋ ਡਰੋਨ ਜ਼ੋਨ ਐਲਾਨਿਆ ਹੈ। ਇਸ ਹੁਕਮ ਅਨੁਸਾਰ ਖੇਤਰ ਵਿੱਚ ਕਿਸੇ ਵੀ ਕਿਸਮ ਦਾ ਡਰੋਨ, ਪੈਰਾਗਲਾਈਡਰ, ਗਰਮ ਹਵਾ ਵਾਲਾ ਗੁਬਾਰਾ ਜਾਂ ਹੋਰ ਉੱਡਣ ਵਾਲਾ ਵਾਹਨ ਉਡਾਉਣ ’ਤੇ ਪੂਰਨ ਪਾਬੰਦੀ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ। ਪ੍ਰਸ਼ਾਸਨ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਦੇਸ਼ ਦੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ​​ਰੱਖਿਆ ਜਾ ਸਕੇ।

Advertisement

Advertisement