ਅਸ਼ੀਰਵਾਦ ਸਕੀਮ ਤਹਿਤ ਲਾਭਪਾਤਰੀਆਂ ਲਈ 3.37 ਕਰੋੜ ਜਾਰੀ
05:04 AM Jun 04, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 3 ਜੂਨ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 660 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ 3.37 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਰਾਹੁਲ ਨੇ ਅੱਜ ਇੱਥੇ ਦੱਸਿਆ ਕਿ ਇਹ ਰਾਸ਼ੀ ਦਸੰਬਰ, 2024, ਜਨਵਰੀ ਤੇ ਫਰਵਰੀ 2025 ਤੱਕ ਦੇ ਅਨੁਸੂਚਿਤ ਜਾਤੀਆਂ ਦੇ 660 ਯੋਗ ਲਾਭਪਾਤਰੀਆਂ ਲਈ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਦੀ ਅਦਾਇਗੀ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਲਾਭਪਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਵੇਗੀ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ ਬਿਕਰਮਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
Advertisement
Advertisement