ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸਾਮੀਆਂ ਭਰਨ ਲਈ ਮੁੱਖ ਮੰਤਰੀ ਨੂੰ ਪੱਤਰ

03:24 AM May 07, 2025 IST
featuredImage featuredImage

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਮਈ
ਰਾਜਧਾਨੀ ਵਿੱਚ ਪ੍ਰਸ਼ਾਸਨ ਵਿੱਚ ਖਾਲੀ ਅਸਾਮੀਆਂ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕਾਂਗਰਸ ਦੇ ਆਗੂ ਨੇ ਕਿਹਾ ਕਿ ਸਰਕਾਰ ਬਣਨ ਤੋਂ ਤਿੰਨ ਮਹੀਨੇ ਬਾਅਦ ਵੀ ਇਨ੍ਹਾਂ ਅਸਾਮੀਆਂ ਨੂੰ ਨਾ ਭਰ ਸਕਣਾ ਦਿੱਲੀ ਵਿੱਚ ਭਾਜਪਾ ਸਰਕਾਰ ਦੀ ਅਣਗਹਿਲੀ ਨੂੰ ਦਰਸਾਉਂਦਾ ਹੈ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਬੁਲਾਰੇ ਡਾ. ਨਰੇਸ਼ ਕੁਮਾਰ ਨੇ ਅੱਜ ਇਸ ਸਬੰਧ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਇੱਕ ਮੰਗ ਪੱਤਰ ਵੀ ਭੇਜਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਦੇ ਕਾਰਜਕਾਲ ਦੌਰਾਨ ਇਨ੍ਹਾਂ ਅਸਾਮੀਆਂ ਨੂੰ ਨਾ ਭਰਨਾ ਦਿੱਲੀ ਦੇ ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ ਕਿਉਂਕਿ ਸਬੰਧਤ ਅਧਿਕਾਰੀਆਂ ਦੀ ਗੈਰਹਾਜ਼ਰੀ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ ਅਤੇ ਜ਼ਮੀਨ ਨਾਲ ਸਬੰਧਤ ਕੰਮ ਪੂਰੇ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਾ. ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪੱਛਮੀ ਦਿੱਲੀ ਵਿੱਚ ਭੂਮੀ ਪ੍ਰਾਪਤੀ ਕੁਲੈਕਟਰ ਅਤੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਦਾ ਅਹੁਦਾ ਡੇਢ ਮਹੀਨੇ ਤੋਂ ਨਹੀਂ ਭਰਿਆ ਗਿਆ, ਜਿਸ ਕਾਰਨ ਲੋਕਾਂ ਨੂੰ ਜ਼ਮੀਨ ਅਤੇ ਖੇਤੀਬਾੜੀ ਨਾਲ ਸਬੰਧਤ ਕੰਮਾਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਸਡੀਐੱਮ ਅਲੀਪੁਰ ਅਤੇ ਨਰੇਲਾ ਸਬ ਰਜਿਸਟਰਾਰ ਦਾ ਅਹੁਦਾ ਮਹੀਨੇ ਤੋਂ ਖਾਲੀ ਪਿਆ ਹੈ ਜਦੋਂਕਿ ਸਬ ਰਜਿਸਟਰਾਰ ਨੰਗਲੋਈ ਦਾ ਅਹੁਦਾ ਤਿੰਨ ਮਹੀਨਿਆਂ ਤੋਂ ਖਾਲੀ ਪਿਆ ਹੈ। ਇਸ ਕਾਰਨ, ਪੱਛਮੀ ਅਤੇ ਉੱਤਰ-ਪੱਛਮੀ ਦਿੱਲੀ ਦੇ ਲੋਕ ਬਹੁਤ ਪ੍ਰੇਸ਼ਾਨ ਹਨ। ਕਾਂਗਰਸ ਮੰਗ ਕਰਦੀ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਇਨ੍ਹਾਂ ਅਹੁਦਿਆਂ ’ਤੇ ਨਿਯੁਕਤ ਕੀਤਾ ਜਾਵੇ ਤਾਂ ਜੋ ਜਨਤਾ ਨੂੰ ਸਰਕਾਰੀ ਨੀਤੀਆਂ ਦਾ ਲਾਭ ਮਿਲ ਸਕੇ।

Advertisement

Advertisement