ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸਿਸਟੈਂਟ ਪ੍ਰੋਫੈਸਰਾਂ ਦਾ ਧਰਨਾ ਦੋ ਦਿਨ ਲਈ ਮੁਲਤਵੀ

05:38 AM May 10, 2025 IST
featuredImage featuredImage
ਖੇਤਰੀ ਪ੍ਰਤੀਨਿਧ
Advertisement

ਪਟਿਆਲਾ, 1 ਮਈ

ਆਪਣੀਆਂ ਮੰਗਾਂ ਦੀ ਪੂਰਤੀ ਲਈ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ 22 ਅਪ੍ਰੈਲ ਤੋਂ ਜਾਰੀ ਧਰਨਾ 2 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਧਰਨੇ ’ਚ ਯੂਨੀਵਰਸਿਟੀ ਮੁੱਖ ਕੈਂਪਸ, ਕਾਂਸਟੀਚੂਐਂਟ ਕਾਲਜ, ਨੇਬਰਹੁਡ ਕੈਂਪਸ ਅਤੇ ਰੀਜਨਲ ਸੈਂਟਰ ਸ਼ਾਮਲ ਕੰਟਰੈਕਟ ਅਸਿਸਟੈਂਟ ਪ੍ਰੋਫੈਸਰ ਹਿੱਸਾ ਲੈ ਰਹੇ ਹਨ। ਉਹ ਯੂਜੀਸੀ ਦੁਆਰਾ 2018 ਵਿੱਚ ਪਾਸ ਰੈਗੂਲੇਸ਼ਨ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਯੂਨੀਅਨ ਦੀ ਪ੍ਰਧਾਨ ਡਾ. ਤਰਨਜੀਤ ਕੌਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿੱਚ ਬਣੇ ਹਾਲਾਤਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਦੇ ਮੱਦੇਨਜ਼ਰ ਦੇਸ਼ ਹਿਤ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਧਰਨੇ ਨੂੰ 10 ਅਤੇ 11 ਮਈ ਲਈ ਮੁਲਤਵੀ ਕੀਤਾ ਜਾਵੇਗਾ ਅਤੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਧਰਨੇ ਸਬੰਧੀ ਅਗਲੇਰੀ ਰੂਪ-ਰੇਖਾ ਉਲੀਕੀ ਜਾਵੇਗੀ। ਯੂਨੀਅਨ ਆਗੂ ਡਾ. ਬਲਜਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਬਣ ਰਹੇ ਗੰਭੀਰ ਹਲਾਤਾਂ ਵਿੱਚ ਪੁਕਟਾ ਯੂਨੀਅਨ ਪੂਰੀ ਤਰ੍ਹਾਂ ਦੇਸ਼ ਦੇ ਨਾਲ ਹੈ।

Advertisement

 

Advertisement