ਆਗਾਮੀ ਵਿਧਾਨ ਸਭਾ ਚੋਣਾਂ ਰਲ ਕੇ ਲੜ ਸਕਦੇ ਨੇ ‘ਆਪ’ ਤੇ ਭਾਜਪਾ: ਪੰਧੇਰ
05:47 AM Mar 29, 2025 IST
ਖੇਤਰੀ ਪ੍ਰਤੀਨਿਧ
ਪਟਿਆਲਾ, 28 ਮਾਰਚ
ਮੁਕਤਸਰ ਜੇਲ੍ਹ ਵਿੱਚੋਂ ਰਿਹਾਅ ਹੋਣ ਮਗਰੋਂ ਪਟਿਆਲਾ ਪੁੱਜੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨੀ ਮੋਰਚਿਆਂ ਖ਼ਿਲਾਫ਼ ਕਾਰਵਾਈ ਬਾਰੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵੀ ਇਹ ਆਖਦੇ ਰਹੇ ਹਨ ਕਿ ਕਿਸਾਨਾਂ ਦਾ ਸੰਘਰਸ਼ ਕੇਂਦਰ ਸਰਕਾਰ ਖ਼ਿਲਾਫ਼ ਹੈ, ਫਿਰ ਪੰਜਾਬ ਸਰਕਾਰ ਨੂੰ ਕਾਰਵਾਈ ਦੀ ਕੀ ਲੋੜ ਪੈ ਗਈ ਸੀ। ਉਨ੍ਹਾਂ ਕਿਹਾ ਕਿ ਅਸਲ ’ਚ ਇਹ ਗੱਲ ਹੁਣ ਪੂਰੀ ਤਰ੍ਹਾਂ ਸਪੱਸ਼ਟ ਹੋ ਗਈ ਹੈ ਕਿ ‘ਆਪ’ ਅਤੇ ਭਾਜਪਾ ਇਕਮਿੱਕ ਹਨ। ਉਨ੍ਹਾਂ ਕਿਹਾ ਕਿ ‘ਆਪ’ ਅਤੇ ਭਾਜਪਾ ਵੱੱਲੋਂ 2027 ਦੀਆਂ ਵਿਧਾਨ ਸਭਾਈ ਚੋਣਾਂ ਵੀ ਰਲ ਕੇ ਲੜੀਆਂ ਜਾ ਸਕਦੀਆਂ ਹਨ। ਇਸ ਦੌਰਾਨ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖ਼ਿਲਾਫ਼ ਮੋਰਚਾ ਖੋਲ੍ਹਿਆ ਜਾਵੇਗਾ। ਪੰਧੇਰ ਨੇ ਕਿਸਾਨ ਜਥੇਬੰਦੀਆਂ ਵਿੱਚ ਏਕਤਾ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
Advertisement
Advertisement