ਆਦਰਸ਼ ਸਕੂਲ ਕੋਟਭਾਈ ’ਚ ਕਲਾ ਪ੍ਰਦਰਸ਼ਨੀ
07:07 AM May 06, 2025 IST
ਗਿੱਦੜਬਾਹਾ: ਇਥੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ
ਕੋਟਭਾਈ ਵਿੱਚ ਪ੍ਰਿੰਸੀਪਲ ਡਾਕਟਰ ਮਨੀਸ਼ਾ ਗੁਪਤਾ ਦੀ ਰਹਿਨੁਮਾਈ ਹੇਠ ਆਰਟਸਕੇਪ ਪ੍ਰਦਰਸ਼ਨੀ 2025 ਲਗਵਾਈ ਗਈ। ਇਸ ਪ੍ਰਦਰਸ਼ਨੀ ਦੀ ਯੋਜਨਾ, ਸਜਾਵਟ ਅਤੇ ਸੰਚਾਲਨ ਲੈਕਚਰਾਰ ਇੰਗਲਿਸ਼ ਪੂਨਮ ਰਾਣੀ ਵੱਲੋਂ ਬਖੂਬੀ ਕੀਤਾ ਗਿਆ। ਵਿਦਿਆਰਥੀਆਂ ਨੇ ਪੇਂਟਿੰਗ, ਸਕੈਚਿੰਗ, ਕੋਲਾਜ਼, ਵੇਸਟ ਮਟੀਰੀਅਲ ਆਰਟ ਅਤੇ ਹੋਰ ਕਲਾਕ੍ਰਿਤੀਆਂ ਰਾਹੀਂ ਆਪਣੀ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਵਿਦਿਆਰਥੀਆਂ ਦੀ ਕਲਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਐਸੇ ਸਮਾਗਮ ਬੱਚਿਆਂ ਵਿੱਚ ਆਤਮ ਵਿਸ਼ਵਾਸ ਅਤੇ ਰਚਨਾਤਮਕਤਾ ਨੂੰ ਵਧਾਉਂਦੇ ਹਨ। ਇਸ ਪ੍ਰਦਰਸ਼ਨੀ ਦੇ ਵਿੱਚ ਮਨਦੀਪ ਕੌਰ ਲੈਕਚਰਾਰ ਪੰਜਾਬੀ ਸਕੂਲ ਐਕਟੀਵਿਟੀ ਇੰਚਾਰਜ ਅਤੇ ਸਕੂਲ ਦੇ ਹੋਰ ਸਟਾਫ ਮੈਂਬਰਾਂ ਦਾ ਸਹਿਯੋਗ ਰਿਹਾ। ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਅਤੇ ਪਿੰਡ ਵਾਸੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement