ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਦੀਆਂ ਨੀਤੀਆਂ ਕਾਰਨ ਪੰਜਾਬ ਦੀਵਾਲੀਆ ਹੋਇਆ: ਬਾਜਵਾ

06:31 AM Apr 05, 2025 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਪਰੈਲ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਕਰਜ਼ਾ ਲੈਣ ਦੇ ਵਧਦੇ ਰੁਝਾਨ ਦੇ ਗੰਭੀਰ ਨਤੀਜਿਆਂ ਬਾਰੇ ਚੌਕਸ ਕੀਤਾ ਹੈ। ਸ੍ਰੀ ਬਾਜਵਾ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਵੈੱਬਸਾਈਟ ’ਤੇ ਉਪਲਬਧ ਅੰਕੜਿਆਂ ਦੇ ਹਵਾਲੇ ਨਾਲ ਕਿਹਾ ਕਿ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ’ਚ ਪੰਜਾਬ ’ਤੇ 16,800 ਕਰੋੜ ਰੁਪਏ ਦਾ ਹੋਰ ਕਰਜ਼ਾ ਚੜ੍ਹਨ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੈਦਾ ਕੀਤੇ ਹਾਲਾਤ ਕਾਰਨ ਪੰਜਾਬ ਦੀਵਾਲੀਆ ਹੋ ਗਿਆ ਹੈ। ਉਨ੍ਹਾਂ ਕਿਹਾ ਇਸ ਵਿੱਤੀ ਵਰ੍ਹੇ ਦੇ ਅੰਤ ਤੱਕ ਪੰਜਾਬ ਦਾ ਬਕਾਇਆ ਕਰਜ਼ਾ ਲਗਪਗ 4,17,136.10 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ’ਚ ਜਦੋਂ ‘ਆਪ’ ਸਰਕਾਰ ਸੱਤਾ ’ਚ ਆਈ ਸੀ ਤਾਂ ਪੰਜਾਬ ’ਤੇ ਲਗਪਗ 2.73 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ। ਸਾਲ 2027 ’ਚ ‘ਆਪ’ ਦੇ ਕਾਰਜਕਾਲ ਦੇ ਅੰਤ ਤੱਕ ਪੰਜਾਬ ’ਤੇ ਕਰਜ਼ੇ ਦਾ ਬੋਝ ਲਗਪਗ 4,50,000 ਕਰੋੜ ਰੁਪਏ ਪਾਰ ਕਰਨ ਦਾ ਅਨੁਮਾਨ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਦੂਜਾ ਸਭ ਤੋਂ ਵੱਧ ਕਰਜ਼ੇ ਵਾਲਾ ਸੂਬਾ ਹੈ। ਭਾਵੇਂ ਆਮ ਆਦਮੀ ਪਾਰਟੀ ਨੇ ਆਪਣੇ ਤਿੰਨ ਸਾਲ ਪੂਰੇ ਕਰ ਲਏ ਹਨ ਪਰ ਉਹ ਵਾਅਦੇ ਅਨੁਸਾਰ ਸਰੋਤਾਂ ਤੋਂ ਮਾਲੀਆ ਇਕੱਠਾ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਇਸ ਵਿੱਚ ਮਾਈਨਿੰਗ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ 34,000 ਕਰੋੜ ਰੁਪਏ ਸ਼ਾਮਲ ਹਨ।

Advertisement

Advertisement