ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਸਰਕਾਰ ਤੋਂ ਹਰ ਵਰਗ ਦੁਖੀ: ਟਿੰਕੂ 

08:32 AM May 09, 2025 IST
featuredImage featuredImage
ਗੋਚਰ ਵਿੱਚ ਮੀਟਿੰਗ ਕਰਨ ਉਪਰੰਤ ਪਿੰਡ ਦੇ ਪਤਵੰਤਿਆਂ ਨਾਲ ਵਿਜੈ ਸ਼ਰਮਾ ਟਿੰਕੂ।

ਮਿਹਰ ਸਿੰਘ
ਕੁਰਾਲੀ, 8 ਮਈ
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਹਲਕਾ ਖਰੜ ਦੇ ਇੰਚਾਰਜ਼ ਵਿਜੈ ਸ਼ਰਮਾ ਟਿੰਕੂ ਨੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡ ਗੋਚਰ ਵਿੱਚ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਸ੍ਰੀ ਸ਼ਰਮਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਚੋਣਾਂ ਲਈ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਇਨ੍ਹਾਂ ਚੋਣਾਂ ਵਿੱਚ ਵੱਡੀ ਜਿੱਤ ਦਾ ਦਾਅਵਾ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਹਰ ਵਰਗ ਦੁਖੀ ਹੈ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਰੜ ਹਲਕੇ ਨੂੰ ਵਿਕਾਸ ਲਈ ਕੋਈ ਵੀ ਫੰਡ ਨਹੀਂ ਮਿਲਿਆ ਜਦਕਿ ਕਾਂਗਰਸ ਸਰਕਾਰਾਂ ਸਮੇਂ ਪੰਚਾਇਤਾਂ ਨੂੰ ਵਿਕਾਸ ਲਈ ਵੱਡੇ ਫੰਡ ਮਿਲਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਵਿਜੇ ਸ਼ਰਮਾ ਟਿੰਕੂ ਨੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਰਹਿਣ ਦਾ ਵਾਅਦਾ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਕਾਂਗਰਸ ਦੇ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ਼,ਗੁਰਦੀਪ ਸਿੰਘ ਕੁੱਬਾਹੇੜੀ,ਹਰਨੇਕ ਸਿੰਘ ਤਕੀਪੁਰ ,ਸੁਖਦੇਵ ਸਿੰਘ, ਕੁਲਦੀਪ ਸਿੰਘ ਪੀਏ, ਜਰਨੈਲ ਸਿੰਘ,ਭੀਮ ਚੰਦ, ਗੁਰਮੇਲ ਸਿੰਘ, ਜੀਤ ਸਿੰਘ, ਲੱਜਾ ਰਾਮ, ਅਸ਼ੋਕ ਕੁਮਾਰ ਮਿਰਜ਼ਾਪੁਰ ਆਦਿ ਹਾਜ਼ਰ ਸਨ।

Advertisement

Advertisement