ਆਸ਼ੀਰਵਾਦ ਸਕੀਮ ਤਹਿਤ 16.36 ਕਰੋੜ ਰੁਪਏ ਜਾਰੀ
05:47 AM Jun 07, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੂਨ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ, ਬਠਿੰਡਾ, ਫ਼ਰੀਦਕੋਟ, ਸ੍ਰੀ ਫ਼ਤਹਿਗੜ੍ਹ ਸਾਹਿਬ, ਫ਼ਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸਏਐੱਸਨਗਰ (ਮੁਹਾਲੀ), ਸੰਗਰੂਰ, ਮਾਲੇਰਕੋਟਲਾ ਤੇ ਤਰਨ ਤਾਰਨ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਆਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
Advertisement
Advertisement