ਅੰਗਹੀਣਾਂ ਨੂੰ ਵੀਲ੍ਹ ਚੇਅਰ ਤੇ ਕੰਨਾਂ ਵਾਲੀਆਂ ਮਸ਼ੀਨਾਂ ਭੇਟ
04:54 AM May 11, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਭਾਈ ਰੂਪਾ, 10 ਮਈ
ਪਿੰਡ ਗੁੰਮਟੀ ਕਲਾਂ ਵਿੱਚ ਸੁਖਮੰਦਰ ਸਿੰਘ ਕਾਕਾ ਦੇ ਵਿਸ਼ੇਸ਼ ਸਹਿਯੋਗ ਸਦਕਾ ਅੰਗਹੀਣਾਂ ਨੂੰ ਵੀਲ੍ਹ ਚੇਅਰ ਅਤੇ ਉੱਚੀ ਸੁਣਨ ਵਾਲੇ ਵਿਅਕਤੀਆਂ ਨੂੰ ਕੰਨ ਵਾਲੀਆਂ ਮਸ਼ੀਨਾਂ ਦਿੱਤੀਆਂ ਗਈਆਂ। ਪਿੰਡ ਦੇ ਗੁਰਦੁਆਰਾ ਸਾਹਿਬ ਵੀਰ ਪੱਤੀ ਵਿੱਚ ਕਰਵਾਏ ਗਏ ਸਮਾਗਮ ’ਚ ਸਰਪੰਚ ਕੁਲਜਿੰਦਰ ਸਿੰਘ ਰਵੀ ਅਤੇ ਸ਼ਹੀਦ ਭਗਤ ਸਿੰਘ ਕਲੱਬ ਗੁੰਮਟੀ ਕਲਾਂ ਦੇ ਪ੍ਰਧਾਨ ਸੁਖਪ੍ਰੀਤ ਸਿੰਘ ਕਲੇਰ ਨੇ ਇਸ ਕਾਰਜ ਲਈ ਸੁਖਮੰਦਰ ਸਿੰਘ ਕਾਕਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਸਾਮਾਨ ਰੁਦਰਾ ਆਸਰਾ ਸੈਂਟਰ ਬਠਿੰਡਾ ਵੱਲੋਂ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ 20 ਵਿਅਕਤੀਆਂ ਨੂੰ ਵੀਲ੍ਹ ਚੇਅਰ ਤੇ 30 ਵਿਅਕਤੀਆਂ ਨੂੰ ਕੰਨਾਂ ਵਾਲੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਕੁਲਦੀਪ ਸਿੰਘ ਹੈਪੀ, ਗੁਰਵਿੰਦਰ ਸਿੰਘ ਗੋਗਾ, ਮਾਸਟਰ ਗੁਰਬਿੰਦਰ ਸਿੰਘ ਬਰਾੜ ਅਤੇ ਚਮਕੌਰ ਸਿੰਘ ਹਾਜ਼ਰ ਸਨ।
Advertisement
Advertisement