ਅੰਤਰਰਾਜੀ ਨਸ਼ਾ ਤਸਕਰ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
05:19 AM Jun 07, 2025 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਜੂਨ
ਹਰਿਆਣਾ ਐੱਨਸੀਬੀ ਦੇ ਸਿਰਸਾ ਯੂਨਿਟ ਦੀ ਟੀਮ ਨੇ ਅੰਤਰਰਾਜੀ ਨਸ਼ਾ ਤਸਕਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨਾਂ ਦੀ ਪਛਾਣ ਆਕਾਸ਼ਦੀਪ, ਅੰਮ੍ਰਿਤਪਾਲ, ਹਰਦੀਪ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਐੱਨਸੀਬੀ ਸਿਰਸਾ ਯੂਨਿਟ ਦੇ ਇੰਚਾਰਜ ਸਬ ਇੰਸਪੈਕਟਰ ਤਰਸੇਮ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਗੁਰਲਾਲ ਸਿੰਘ ਆਪਣੀ ਟੀਮ ਨਾਲ ਮੌਜੂਦ ਸਨ। ਰੇਲਵੇ ਫਾਟਕ ਨੇੜੇ ਤਿੰਨ ਸ਼ੱਕੀ ਨੌਜਵਾਨ ਪੁਲੀਸ ਨੂੰ ਵੇਖ ਕੇ ਇਧਰ-ਉਧਰ ਹੋਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲੀਸ ਨੇ ਉਨ੍ਹਾਂ ਕੋਲੋਂ ਪੜਤਾਲ ਕੀਤੀ ਪਰ ਉਹ ਤਸੱਲੀਬਖ਼ਸ਼ ਜਵਾਬ ਨਾ ਦੇ ਸਕੇ। ਜਦੋਂ ਗੱਟਿਆਂ ਨੂੰ ਖੋਲ੍ਹ ਕੇ ਵੇਖਿਆ ਗਿਆ ਤਾਂ ਉਨ੍ਹਾਂ ’ਚੋਂ ਭੁੱਕੀ ਬਰਾਮਦ ਹੋਈ, ਜੋ ਤੋਲਣ ’ਤੇ 11 ਕਿਲੋ 50 ਗਰਾਮ ਬਣੀ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement