ਅੰਤਰਰਾਸ਼ਟਰੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ
ਲੁਧਿਆਣਾ, 29 ਮਾਰਚ
ਅੰਤਰਰਾਸ਼ਟਰੀ ਤਿੰਨ ਰੋਜ਼ਾ ਮਹਾਂਪਵਿੱਤਰ ਗੁਰਮਤਿ ਸਮਾਗਮ ਭਲਕੇ 21 ਤੋਂ 23 ਮਾਰਚ ਤੱਕ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਜ਼ 2 ਦੁੱਗਰੀ ਵਿੱਚ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਮੁੱਖ ਪ੍ਰਬੰਧਕ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਗੁਰੂ ਨਾਨਕ ਸਾਹਿਬ ਦੇ ਪਿਆਰੇ ਕੀਰਤਨੀਏ ਭਾਈ ਮਰਦਾਨਾ ਜੀ ਨੂੰ ਸਮਰਪਿਤ ਅਤੇ ਬਾਬਾ ਨੰਦ ਸਿੰਘ ਬਾਬਾ ਈਸ਼ਰ ਸਿੰਘ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮ ਦੌਰਾਨ ਭਾਈ ਚਮਨਜੀਤ ਸਿੰਘ ਲਾਲ, ਸੰਤ ਅਨੂਪ ਸਿੰਘ, ਮਹਾਂਪੁਰਸ਼ ਸੁਖਦੇਵ ਸਿੰਘ ਭੁੱਚੋ ਮੰਡੀ, ਗਿਆਨੀ ਪਿੰਦਰਪਾਲ ਸਿੰਘ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਜਸਵੀਰ ਸਿੰਘ ਪਾਉਂਟਾ ਸਾਹਿਬ, ਭਾਈ ਅਮਨਦੀਪ ਸਿੰਘ ਬੀਬੀ ਕੋਲਾਂ ਵਾਲੇ, ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ, ਭਾਈ ਦਵਿੰਦਰ ਸਿੰਘ ਸੁਹਾਣਾ ਵਾਲੇ, ਭਾਈ ਗੁਰਸ਼ਰਨ ਸਿੰਘ ਲੁਧਿਆਣਾ, ਭਾਈ ਅਨੰਤਵੀਰ ਸਿੰਘ ਯੂਐੱਸਏ ਅਤੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ।