ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਅੰਧਵਿਸ਼ਵਾਸ਼ ਰੋਕੂ ਕਾਨੂੰਨ’ ਬਣਾਉਣ ਦੀ ਮੰਗ

01:32 PM Feb 07, 2023 IST

ਜੈਤੋ: ਤਰਕਸ਼ੀਲ ਸੁਸਾਇਟੀ ਪੰਜਾਬ ਦੇ ਵਫ਼ਦ ਨੇ ਜੈਤੋ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਨੂੰ ਇੱਕ ਪੱਤਰ ਦੇ ਕੇ ਪੰਜਾਬ ਸਰਕਾਰ ਵੱਲੋਂ ‘ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧਵਿਸ਼ਵਾਸ਼ ਰੋਕੂ ਕਾਨੂੰਨ’ ਬਣਾਉਣ ਦੀ ਮੰਗ ਕੀਤੀ ਹੈ। ਸੁਸਾਇਟੀ ਦੇ ਆਗੂਆਂ ਰਣਜੀਤ ਸਿੰਘ ਸਿਵੀਆਂ, ਡਾ. ਚੰਨਣ ਵਾਂਦਰ, ਰਵਿੰਦਰ ਰਾਹੀ, ਰੇਸ਼ਮ ਸਿੰਘ ਆਦਿ ਨੇ ਵਿਧਾਇਕ ਨੂੰ ਦੱਸਿਆ ਕਿ ਇਸ ਸਬੰਧੀ ਮਹਾਰਾਸ਼ਟਰ, ਛੱਤੀਸਗੜ੍ਹ, ਕਰਨਾਟਕ ਆਦਿ ਦੀਆਂ ਰਾਜ ਸਰਕਾਰਾਂ ਵੱਲੋਂ ਇਹ ਕਾਨੂੰਨ ਪਹਿਲਾਂ ਹੀ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਹੋਣ ਨਾਲ ਅਖੌਤੀ ਜਾਦੂਈ ਤੇ ਚਮਤਕਾਰੀ ਸ਼ਕਤੀਆਂ ਦੇ ਦਾਅਵੇਦਾਰਾਂ ਵੱਲੋਂ ਕੀਤੀਆਂ ਜਾਂਦੀਆਂ ਨੁਕਸਾਨਦਾਇਕ ਕਾਰਵਾਈਆਂ ਨੂੰ ਠੱਲ੍ਹ ਪਵੇਗੀ। ਡਾਕਟਰੀ ਇਲਾਜ ਵਿੱਚ ਲੋਕਾਂ ਦਾ ਵਿਸ਼ਵਾਸ਼ ਪੈਦਾ ਹੋਵੇਗਾ। ਵਿਧਾਇਕ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕਾਨੂੰਨ ਬਣਾਉਣ ਲਈ ਮੁੱਖ ਮੰਤਰੀ ਕੋਲ ਸਿਫ਼ਾਰਸ਼ ਕਰਨਗੇ। -ਪੱਤਰ ਪ੍ਰੇਰਕ

Advertisement

Advertisement