ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਬੇਡਕਰ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਲਈ ਸ਼ਾਹ ਅਸਤੀਫ਼ਾ ਦੇਣ: ਔਜਲਾ

04:16 AM Dec 23, 2024 IST
ਸੰਸਦ ਮੈਂਬਰ ਗੁਰਜੀਤ ਔਜਲਾ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਦਸੰਬਰ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਖਿਲਾਫ਼ ਕਥਿਤ ਇਤਰਾਜ਼ਯੋਗ ਸ਼ਬਦਾਵਾਲੀ ਵਰਤਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਲੋਕਾਂ ਨੂੰ ਜੀਵਨ ਅਤੇ ਇਨਸਾਫ਼ ਦੇਣ ਦਾ ਕੰਮ ਕਰਦਾ ਹੈ। ਇਹ ਸਿਰਫ਼ ਇੱਕ ਦਸਤਾਵੇਜ਼ ਨਹੀਂ ਸਗੋਂ ਦੇਸ਼ ਦੇ ਲੋਕਾਂ ਲਈ ਇੱਕ ਨਿਆਂ ਪੱਤਰ ਹੈ, ਪਰ ਅੱਜ ਭਾਜਪਾ ਦੇ ਮੰਤਰੀ ਡਾ. ਅੰਬੇਡਕਰ ਖਿਲਾਫ਼ ਬੋਲ ਰਹੇ ਹਨ, ਜੋ ਗਲਤ ਹੈ।
ਸੰਸਦ ਮੈਂਬਰ ਸ੍ਰੀ ਔਜਲਾ ਨੇ ਕਿਹਾ ਕਿ ਕਾਂਗਰਸ ਧਰਮ ਨਿਰਪੱਖ ਪਾਰਟੀ ਹੈ ਜੋ ਲੋਕਾਂ ਦੇ ਹੱਕਾਂ ਦੀ ਗੱਲ ਕਰਦੀ ਹੈ। ਬੇਸ਼ੱਕ ਭਾਜਪਾ ਹਰ ਥਾਂ ਤੋਂ ਕਾਂਗਰਸ ਨੂੰ ਖਤਮ ਕਰਨ ’ਤੇ ਤੁਲੀ ਹੋਈ ਹੈ ਪਰ ਫਿਰ ਵੀ ਲੋਕ ਸਭਾ ਚੋਣਾਂ ਅਤੇ ਨਗਰ ਨਿਗਮ ਵਿੱਚ ਲੋਕਾਂ ਵੱਲੋਂ ਮਿਲੇ ਪਿਆਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਲੋਕ ਚਾਹੁਣ ਤਾਂ ਬਦਲਾਅ ਹੋ ਸਕਦਾ ਹੈ।
ਸੰਸਦ ਮੈਂਬਰ ਨੇ ਕਿਹਾ ਕਿ ਸੰਸਦ ਵਿੱਚ ਹੰਗਾਮੇ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ। ਰਾਹੁਲ ਗਾਂਧੀ ’ਤੇ ਲਾਏ ਗਏ ਦੋਸ਼ ਬਿਲਕੁਲ ਗਲਤ ਹਨ। ਜੇਕਰ ਇਹ ਸੱਚ ਹੈ ਤਾਂ ਲੋਕ ਸਭਾ ਦੇ ਹਰ ਕੋਨੇ-ਕੋਨੇ ‘ਤੇ ਕੈਮਰੇ ਲੱਗੇ ਹੋਏ ਹਨ, ਜਿੱਥੇ ਹਰ ਵੀਡੀਓ ਰਿਕਾਰਡ ਹੋ ਰਹੀ ਹੈ। ਭਾਜਪਾ ਨੂੰ ਚਾਹੀਦਾ ਹੈ ਕਿ ਉਹ ਵੀਡੀਓ ਜਾਰੀ ਕਰੇ ਤਾਂ ਜੋ ਸਾਰਾ ਮਾਮਲਾ ਸਪੱਸ਼ਟ ਹੋ ਸਕੇ। ਲੋਕ ਸਭਾ ਵਿੱਚ ਲੋਕਾਂ ਦੇ ਮਸਲੇ ਵਿਚਾਰੇ ਜਾਣੇ ਚਾਹੀਦੇ ਹਨ।
ਸੰਸਦ ਮੈਂਬਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਪੂਰਾ ਬਹੁਮਤ ਮਿਲਿਆ ਹੁੰਦਾ ਤਾਂ ਉਹ ਸੰਵਿਧਾਨ ਨੂੰ ਬਦਲ ਕੇ ਲੋਕਾਂ ਦੇ ਹੱਕ ਖੋਹ ਲੈਂਦੇ ਪਰ ਹੁਣ ਲੋਕ ਕਾਂਗਰਸ ਦਾ ਸਾਥ ਦੇ ਰਹੇ ਹਨ। ਇਸ ਮੌਕੇ ਸ੍ਰੀ ਔਜਲਾ ਨੇ ਅੰਮ੍ਰਿਤਸਰ ਸ਼ਹਿਰ ਦੇ 85 ਜੇਤੂ ਕੌਂਸਲਰਾਂ ਨੂੰ ਵਧਾਈ ਦਿੱਤੀ।

Advertisement

Advertisement